ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਲੋੜਵੰਦ ਪਰਿਵਾਰਾਂ ਨੂੰ ਮਹੀਨੇਵਾਰ ਰਾਸ਼ਨ ਦੀ ਵੰਡ ਕੀਤੀ ਗਈ

ਲੋੜਵੰਦ ਪਰਿਵਾਰਾਂ ਨੂੰ ਮਹੀਨੇਵਾਰ ਰਾਸ਼ਨ ਦੀ ਵੰਡ ਕੀਤੀ ਗਈ

by Raabta News
0 comments

ਫਰੀਦਕੋਟ ,19 ਮਾਰਚ 2025 : ਐੱਸ.ਐੱਚ.ਐੱਫ. (ਰਜਿ:) ਦੇ ਸੇਵਾਦਾਰਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਇੱਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ, ਕੋਟਕਪੂਰਾ ਰੋਡ ਫਰੀਦਕੋਟ ਵਿਖੇ ਕਰਵਾਇਆ ਗਿਆ |ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਐੱਫ. (ਰਜਿ:) ਫਰੀਦਕੋਟ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਦੇ ਸਹਿਯੋਗ ਨਾਲ ਫਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ । ਇਹਨਾਂ ਪਰਿਵਾਰਾਂ ਵਿੱਚ ਬੇਸਹਾਰਾ ਬਜ਼ੁਰਗ, ਅੰਗਹੀਣ ਅਤੇ ਵਿਧਵਾਵਾਂ ਸ਼ਾਮਲ ਹਨ ।ਉਹਨਾਂ ਦੱਸਿਆ ਕਿ ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬ ਨਾਲ ਸਬੰਧਤ ਗੁਰੂ ਆਸਰਾ ਕਲੱਬ ਦੇ ਨੌਜਵਾਨ ਵੀਰਾਂ-ਭੈਣਾਂ ਵੱਲੋਂ ਸੰਗਤੀ ਰੂਪ ਵਿੱਚ ਹਰ ਮਹੀਨੇ ਆਪਣੀ ਕਿਰਤ ਕਮਾਈ ਦਾ ਦਸਵੰਧ ਇਕੱਠਾ ਕਰਦੇ ਹਨ ਅਤੇ ਪੰਜਾਬ ਦੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਆਰਥਿਕ ਮੱਦਦ, ਲੋੜਵੰਦ ਮਰੀਜਾਂ ਦੇ ਇਲਾਜ ਆਦਿ ਦੀ ਸੇਵਾ ਵਿੱਚ ਸਹਿਯੋਗ ਕਰਦੇ ਹਨ ।

ਹਰਪ੍ਰੀਤ ਸਿੰਘ ਭਿੰਡਰ ਅਤੇ ਜਸਪ੍ਰੀਤ ਸਿੰਘ ਨੇ ਗੁਰੂ ਆਸਰਾ ਕਲੱਬ ਦੇ ਸਮੂਹ ਸੇਵਾਦਾਰ ਵੀਰ ਭੈਣਾਂ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਵਿਦੇਸ਼ਾਂ ਵਿੱਚ ਵਸੇ ਧੀਆਂ ਪੁੱਤਰ ਵਿਦੇਸ਼ਾਂ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਪੰਜਾਬ ਦੇ ਲੋੜਵੰਦਾਂ ਦੀ ਮੱਦਦ ਕਰਨਾ ਵੀ ਆਪਣਾ ਫਰਜ਼ ਸਮਝਦੇ ਹਨ । ਉਹਨਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਸੰਸਥਾ ਵੱਲੋਂ ਆਪਣੇ ਸੇਵਾ ਕਾਰਜਾਂ ਰਾਹੀਂ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ¢ ਇਸ ਮੌਕੇ ਭਾਸ਼ਾ ਵਿਭਗ ਦੇ ਖੋਜ ਅਫਸਰ ਕੰਵਰਜੀਤ ਸਿੰਘ ਸਿੱਧੂ, ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਭਾਣਾ, ਜਨਰਲ ਸਕੱਤਰ ਗੁਰਅੰਮਿ੍ਤਪਾਲ ਸਿੰਘ ਬਰਾੜ ਹਰਪ੍ਰੀਤ ਸਿੰਘ, ਅਤੇ ਇਸ਼ਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info