ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ : ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ : ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਕੀਤਾ ਵਾਕਆਊਟ

ਕਾਂਗਰਸੀ ਆਗੂਆਂ ਨੇ ਲਗਾਏ ਜੈ ਜਵਾਨ ਜੈ ਕਿਸਾਨ ਦੇ ਨਾਹਰੇ

by Raabta News
0 comments

ਚੰਡੀਗੜ੍ਹ, 21 ਮਾਰਚ : ਅੱਜ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸਵੇਰ 11 ਵਜੇ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ 28 ਮਾਰਚ ਤੱਕ ਚੱਲੇਗਾ। ਸੈôਨ ਦਾ ਪਹਿਲਾ ਦਿਨ ਪੰਜਾਬ ਹਰਿਆਣਾ ਸਰਹੱਦ ‘ਤੇ ਕਿਸਾਨਾਂ ‘ਤੇ ਹੋਈ ਕਾਰਵਾਈ ਦੀ ਭੇਟ ਚੜ੍ਹ ਗਿਆ। ਅੱਜ ਦੇ ਸੈਸ਼ਨ ਵਿਚ ਕਿਸਾਨਾਂ ਦਾ ਮੁੱਦਾ ਭਾਰੂ ਰਿਹਾ। ਬਜਟ ਸੈਸ਼ਨ ਦੀ ਕਾਰਵਾਈ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਜਿਵੇਂ ਹੀ ਰਾਜਪਾਲ ਨੇ ਭਾਸ਼ਣ ਸ਼ੁਰੂ ਕੀਤਾ, ਵਿਰੋਧੀ ਧਿਰ ਕਾਂਗਰਸ ਨੇ ਹੰਗਾਮਾ ਸ਼ੁਰੂ ਕਰ ਦਿਤਾ।

ਕਾਂਗਰਸੀ ਵਿਧਾਇਕ ਰਾਜ ਸਰਕਾਰ ਦੇ “ਕਿਸਾਨਾਂ ਨਾਲ ਦੁਰਵਿਵਹਾਰ” ਅਤੇ ਪਟਿਆਲਾ ਵਿੱਚ ਪੁਲਿਸ ਦੁਆਰਾ ਕਰਨਲ ਦੀ ਕੁੱਟਮਾਰ ਦੇ ਮੁੱਦੇ ਨੂੰ ਸਹੀ ਢੰਗ ਨਾਲ ਸੰਭਾਲਣ ਵਿੱਚ ਕਥਿਤ ਅਸਫਲਤਾ ਦੇ ਵਿਰੋਧ ਵਿੱਚ ਕਾਲੀਆਂ ਬਾਹਾਂ ‘ਤੇ ਪੱਟੀ ਬੰਨ੍ਹ ਕੇ ਵਿਧਾਨ ਸਭਾ ਵਿੱਚ ਦਾਖਲ ਹੋਏ।

ਤਾਲਿਬਾਨ ਨੇ ਅਮਰੀਕੀ ਨਾਗਰਿਕ ਕੀਤਾ ਰਿਹਾਅ

ਰਾਜਪਾਲ ਨੇ ਭਾਸ਼ਣ ਦੀ ਸ਼ੁਰੂਆਤ ‘ਜੋ ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ । ਰਾਜਪਾਲ ਜਿਵੇਂ ਹੀ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਉਸ ਜ਼ੋਰਦਾਰ ਵਿਰੋਧ ਕੀਤਾ। ਰੌਲੇ ਰੱਪੇ ਦੌਰਾਨ ਰਾਜਪਾਲ ਨੇ ਆਪਣਾ ਭਾਸ਼ਣ ਜਾਰੀ ਰੱਖਿਆ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਕਾਂ ਗਰਸੀ ਵਿਧਾਇਕਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ। ਕਾਂ ਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ। ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ “ਪੰਜਾਬ ਸਰਕਾਰ ਨੇ ਕਿਸਾਨ ਅਤੇ ਮਜ਼ਦੂਰ ਯੂਨੀਅਨਾਂ ਸਮੇਤ ਸਾਰੇ ਹਿੱਸੇਦਾਰਾਂ ਨੂੰ ਖੇਤੀਬਾੜੀ ਨੀਤੀ ਦਾ ਖਰੜਾ ਭੇਜਿਆ ਹੈ, ਜਿਸ ਵਿੱਚ ਟਿੱਪਣੀਆਂ ਮੰਗੀਆਂ ਗਈਆਂ ਹਨ।”

ਪਾਕਿਸਤਾਨ ‘ਚ ਮੁਕਾਬਲੇ ਦੌਰਾਨ 10 ਖਾੜਕੂ ਅਤੇ ਇਕ ਫੌਜੀ ਕੈਪਟਨ ਦੀ ਮੌਤ

ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਖਪਤਕਾਰਾਂ ਨੂੰ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਉਨ੍ਹਾਂ ਕਿਹਾ: “ਇਹ ਨੀਤੀ ਟਿਕਾਊ ਖੇਤੀਬਾੜੀ, ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਤਾਵਰਣ, ਸੱਭਿਆਚਾਰਕ ਅਤੇ ਫਸਲੀ ਪਹਿਲੂਆਂ ਸੰਬੰਧੀ ਜਾਣਕਾਰੀ ਦੇ ਆਧਾਰ ‘ਤੇ 11 ਮੈਂਬਰੀ ਕਮੇਟੀ ਦੁਆਰਾ ਤਿਆਰ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਅਤੇ ਦੁਰਗਿਆਣਾ ਮੰਦਰ ਤੋਂ ਖਰੀਦੀਆਂ ਗਈਆਂ ਵਸਤਾਂ ‘ਤੇ ਜੀਐਸਟੀ ਦੀ ਭਰਪਾਈ ਲਈ, ਸਰਕਾਰ ਨੇ 2.7 ਕਰੋੜ ਰੁਪਏ ਜਾਰੀ ਕੀਤੇ ਹਨ। ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਇੱਕ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ ਕੀਤਾ ਹੈ।

ਰਾਜਪਾਲ ਦੇ ਭਾਸ਼ਣ ‘ਤੇ ਚਰਚਾ 24 ਮਾਰਚ ਨੂੰ ਹੋਵੇਗੀ। 2025-26 ਲਈ ਰਾਜ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ, ਅਤੇ ਬਜਟ ਅਨੁਮਾਨਾਂ ‘ਤੇ ਚਰਚਾ 27 ਮਾਰਚ ਨੂੰ ਹੋਵੇਗੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info