ਨਿਊਯਾਰਕ, 22 ਮਾਰਚ – ਗ਼ੈਰ ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਲੋਕਾਂ ‘ਤੇ ਟਰੰਪ ਸਰਕਾਰ ਦਾ ਸ਼ਿਕੰਜਾ ਕਸਦਾ ਜਾ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਬੱਚਿਆਂ ਨਾਲ ਬਦਸਲੂਕੀ ਕਰਨ ਵਾਲੇ ਫੈਡਰਲ ਏਜੰਟਾਂ ਨੂੰ ਗ਼ੈਰ-ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਲੋਕਾਂ ਨੂੰ ਫੜਨ ਦੀ ਜ਼ਿੰਮੇਵਾਰੀ ਸੌਂਪ ਦਿਤੀ ਹੈ। ਟਰੰਪ ਨੇ ਕਿਹਾ ਕਿ ਗੈਰ ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਦੀ ਖੈਰ ਨਹੀਂ।
ਮਨੀ ਲਾਂਡਰਿੰਗ ਵਰਗੇ ਮਾਮਲਿਆਂ ਨੂੰ ਹੱਲ ਕਰਨ ਵਾਲੇ ਹੋਮਲੈਂਡ ਸਕਿਓਰਿਟੀ ਇਨਵੈਸਟੀਗੇਟਰਜ਼ ਹੁਣ ਰੈਸਟਾਰੈਂਟਾਂ ਤੇ ਹੋਰ ਛੋਟੇ-ਮੋਟੇ ਵਪਾਰਕ ਅਦਾਰਿਆਂ ‘ਚ ਛਾਪੇ ਮਾਰ ਰਹੇ ਹਨ ਤੇ ਦੇਖ ਰਹੇ ਹਨ ਕਿ ਕਿਤੇ ਉਥੇ ਲੋਕ ਗ਼ੈਰ-ਕਾਨੂੰਨੀ ਤੌਰ ਤੇ ਤਾਂ ਕੰਮ ਨਹੀਂ ਕਰ ਰਹੇ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਤੇ ਟੈਕਸ ‘ਚ ਠੱਗੀ ਮਾਰਨ ਵਾਲੇ ਏਜੰਟਾਂ ਨੂੰ ਵੀ ਗ਼ੈਰ-ਕਾਨੂੰਨੀ ਤੌਰ ‘ਤੇ ਦੇਸ਼ ੋਚ ਰਹਿ ਰਹੇ ਲੋਕਾਂ ਨੂੰ ਲਭਣ ਦਾ ਕੰਮ ਸੌਂਪ ਦਿਤਾ ਗਿਆ ਹੈ।
ਚਾਰ ਦੇਸ਼ਾਂ ਦੇ 530,000 ਲੋਕਾਂ ਨੂੰ ਛਡਣਾ ਪਵੇਗਾ ਅਮਰੀਕਾ, ਡੋਨਾਲਡ ਟਰੰਪ ਪ੍ਰਸ਼ਾਸਨ ਨੇ ਕੀਤਾ ਐਲਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਹਦਾਇਤਾਂ ਅਨੁਸਾਰ ਦੇਸ਼ ‘ਚ ਗ਼ੈਰ ਕਾਨੂੰਨੀ ਪ੍ਰਵਾਸੀਆਂ ‘ਤੇ ਕਾਬੂ ਪਾਉਣ ਲਈ ਵੱਖ -ਵੱਖ ਵਿਭਾਗ ਦੀਆਂ ਟੀਮਾਂ ਨੂੰ ਆਪਣਾ ਕੰਮ ਛੱਡ ਕੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਭਣ ਦਾ ਕੰਮ ਦੇ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਲੱਖਾਂ ਹੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇਸ ਦੌਰਾਨ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕੀ ਫੌਜ ਦੇ ਜਹਾਜ਼ਾਂ ਰਾਹੀਂ ਡਿਪੋਰਟ ਵੀ ਕੀਤਾ ਜਾ ਚੁਕਾ ਹੈ। ਭਾਰਤ ‘ਚ ਵੀ ਗ਼ੈਰ-ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਨਾਲ ਭਰੇ ਜਹਾਜ਼ ਲੈਂਡ ਹੋ ਚੁਕੇ ਹਨ।
ਟਰੰਪ ਦੇ ਇਸ ਫ਼ੈਸਲੇ ਨੂੰ ਕੁਝ ਲੋਕ ਇਸ ਤਰ੍ਹਾਂ ਵੀ ਦੇਖ ਰਹੇ ਹਨ ਕਿ ਜੋ ਅਧਿਕਾਰੀ ਅਪਰਾਧ ਦੇ ਮਾਮਲਿਆਂ ਦਾ ਨਿਪਟਾਰਾ ਕਰਦੇ ਹਨ, ਜੇਕਰ ਉਹ ਇਮੀਗ੍ਰੇਸ਼ਨ ਦੇ ਮਾਮਲੇ ਦੇਖਣਗੇ ਤਾਂ ਦੇਸ਼ ਦੇ ਨਾਗਰਿਕਾਂ ਦੀ ਸੁਰਖਿਆ ਕੌਣ ਕਰੇਗਾੈ ਉਨ੍ਹਾਂ ਅਨੁਸਾਰ ਇਸ ਤਰ੍ਹਾਂ ਅਮਰੀਕਾ ਦੀ ਸੁਰਖਿਆ ‘ਚ ਵਿਘਨ ਪਵੇਗਾ, ਜਦਕਿ ਟਰੰਪ ਸਰਕਾਰ ਮੁਤਾਬਕ ਇਸ ਸਮੇਂ ਗ਼ੈਰ-ਕਾਨੂੰਨੀ ਪ੍ਰਵਾਸੀ ਹੀ ਦੇਸ਼ ਲਈ ਸਭ ਤੋਂ ਵਡਾ ਖ਼ਤਰਾ ਹਨ, ਜਿਸ ਨੂੰ ਖ਼ਤਮ ਕਰਨ ਲਈ ਇਹ ਕਦਮ ਚੁਕਿਆ ਗਿਆ ਹੈ।