ਨਵੀਂ ਦਿੱਲੀ , 24 ਮਾਰਚ : ਸਰਕਾਰੀ ਨੌਕਰੀਆਂ ਚਾਹੁਣ ਵਾਲਿਆਂ ਲਈ ਸਰਕਾਰ ਸਿੰਗਲ ਪੋਰਟਲ ਬਣਾਉਣ ਦੀ ਯੋਜਨਾ ‘ਤੇ ਕੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਪ੍ਰਸੋਨਲ ਰਾਜ ਮੰਤਰੀ ਡਾ. ਜਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਹੈ। ਜਿਸ ‘ਚ ਇਸ ਮਾਮਲੇ ੋਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਸਰਕਾਰ ਸਾਰੀਆਂ ਸਰਕਾਰੀ ਭਰਤੀਆਂ ਲਈ ਇੱਕ ਯੂਨੀਫਾਈਡ ਜੌਬ ਐਪਲੀਕੇਸ਼ਨ ਪੋਰਟਲ ਵਿਕਸਤ ਕਰਨ ਲਈ ਕੰਮ ਕਰ ਰਹੀ ਹੈ।
ਉਜਾੜੇ ਦੇ ਸ਼ਿਕਾਰ ਲੋਕਾਂ ਨੂੰ ਮਿਲਣ ਮਣੀਪੁਰ ਪਹੁੰਚੀ ਸੁਪਰੀਮ ਕੋਰਟ ਦੇ ਜੱਜਾਂ ਦੀ ਟੀਮ
ਇਸ ਪੋਰਟਲ ਦੀ ਮਦਦ ਨਾਲ ਸਰਕਾਰ ਉਨ੍ਹਾਂ ਲੋਕਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨਾ ਚਾਹੁੰਦੀ ਹੈ ਜੋ ਨੌਕਰੀਆਂ ਲਈ ਵੱਖ -ਵੱਖ ਪੋਰਟਲ ‘ਤੇ ਜਾਣਕਾਰੀ ਲੱਭਦੇ ਰਹਿੰਦੇ ਹਨ। ਇਸ ਪਹਿਲਕਦਮੀ ਨਾਲ ਨੌਕਰੀ ਲੱਭਣ ਵਾਲਿਆਂ ਦੀ ਊਰਜਾ ਅਤੇ ਸਮੇਂ ਦੀ ਬਚਤ ਹੋਵੇਗੀ। ਇਹ ਫੈਸਲਾ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਵਿਚ ਹੋਈ ਉੱਚ ਪੱਧਰੀ ਮੀਟਿੰਗ ਵਿਚ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਿਰਆ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਦੀ ਲੋੜ ਹੈ, ਜਿਸ ਲਈ ਉਨ੍ਹਾਂ ਨੇ ਤਕਨਾਲੋਜੀ ਅਤੇ ਨਵੀਨਤਾਵਾਂ ਨੂੰ ਅਪਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਜ਼ਰਾਈਲ ਨੇ ਗਾਜ਼ਾ ‘ਚ ਕੀਤਾ ਹਵਾਈ ਹਮਲਾ, ਹਮਾਸ ਨੇਤਾ ਦੇ ਮਾਰੇ ਜਾਣ ਦੀ ਖਬਰ
ਇਸ ਹੁਕਮ ਬਾਰੇ ਮੰਤਰਾਲੇ ਵੱਲੋਂ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਗਿਆ ਹੈ। ਇਸ ਬਿਆਨ ਅਨੁਸਾਰ ਡਾ. ਜਤਿੰਦਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਿੰਗਲ ਜੌਬ ਐਪਲੀਕੇਸ਼ਨ ਪੋਰਟਲ ਨੂੰ ਜਲਦੀ ਤੋਂ ਜਲਦੀ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੀਟੀਆਈ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਸ ਯੋਜਨਾ ਤੇ ਕੰਮ ਸ਼ੁਰੂ ਹੋ ਚੁਕਾ ਹੈ। ਇਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਇਹ ਪੋਰਟਲ 13 ਖੇਤਰੀ ਭਾਸ਼ਾਵਾਂ ਵਿਚ ਲਿਆਂਦਾ ਜਾਵੇਗਾ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਦਾ ਉਦੇਸ਼ ਸੰਵਿਧਾਨ ਦੀ ਅਠਵੀਂ ਅਨੁਸੂਚੀ ਵਿਚ ਸ਼ਾਮਲ 22 ਭਾਸ਼ਾਵਾਂ ਦੀਆਂ ਸਾਰੀਆਂ ਖੇਤਰੀ ਭਾਸ਼ਾਵਾਂ ਵਿਚ ਪ੍ਰੀਖਿਆਵਾਂ ਕਰਵਾਉਣਾ ਹੈ। ਉਨ੍ਹਾਂ ਦਸਿਆ ਕਿ ਪਹਿਲਾਂ ਭਰਤੀ ਪ੍ਰਕਿਿਰਆ ਦਾ ਸਮਾਂ ਲਗਭਗ 15 ਮਹੀਨੇ ਹੁੰਦਾ ਸੀ, ਹੁਣ ਇਸ ਨੂੰ ਘਟਾ ਕੇ 8 ਮਹੀਨੇ ਕਰ ਦਿਤਾ ਗਿਆ ਹੈ। ਆਉਣ ਵਾਲੇ ਸਮੇਂ ਵਿਚ ਇਸ ਵਿਚ ਹੋਰ ਕਮੀ ਕੀਤੀ ਜਾਵੇਗੀ।