ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਸੀਬੀਆਈ ਨੇ ਸਾਬਕਾ ਮੁੱਖ ਮੰਤਰੀ ਦੇ ਘਰ ਕੀਤੀ ਛਾਪੇਮਾਰੀ

ਸੀਬੀਆਈ ਨੇ ਸਾਬਕਾ ਮੁੱਖ ਮੰਤਰੀ ਦੇ ਘਰ ਕੀਤੀ ਛਾਪੇਮਾਰੀ

by Raabta News
0 comments

ਨਵੀਂ ਦਿੱਲੀ , 26 ਮਾਰਚ – ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੁਧਵਾਰ ਨੂੰ 6,000 ਕਰੋੜ ਰੁਪਏ ਦੇ ਮਹਾਦੇਵ ਐਪ ਘਪਲੇ ਦੇ ਸਬੰਧ ‘ਚ ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪੇ ਮਾਰੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਹ ਛਾਪੇਮਾਰੀ ਕਾਂਗਰਸ ਦੀ ਮੀਟਿੰਗ ਲਈ ਬਘੇਲ ਦੇ ਨਵੀਂ ਦਿੱਲੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੀਤੀ ਗਈ ਹੈ। ਇਸ ਦੌਰਾਨ ਸੂਬਾ ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਬਘੇਲ ਤੋਂ ਡਰ ਕੇ ਇਹ ਛਾਪੇਮਾਰੀ ਕੀਤੀ ਹੈ।

ਅਧਿਕਾਰੀਆਂ ਨੇ ਦਸਿਆ ਕਿ ਸੀਬੀਆਈ ਟੀਮਾਂ ਨੇ ਬਘੇਲ ਦੇ ਰਾਏਪੁਰ ਅਤੇ ਭਿਲਾਈ ਸਥਿਤ ਘਰ ਦੇ ਨਾਲ-ਨਾਲ ਕੁਝ ਸੀਨੀਅਰ ਪੁਲਸ ਅਧਿਕਾਰੀਆਂ ਅਤੇ ਸਾਬਕਾ ਮੁਖ ਮੰਤਰੀ ਦੇ ਇਕ ਕਰੀਬੀ ਸਹਿਯੋਗੀ ਦੇ ਰਿਹਾਇਸ਼ੀ ਕੰਪਲੈਕਸਾਂ ਤੇ ਛਾਪੇਮਾਰੀ ਕੀਤੀ। ਸੀਬੀਆਈ ਨੇ ਛਤੀਸਗੜ੍ਹ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਤੋਂ ਜਾਂਚ ਆਪਣੇ ਹੱਥਾਂ ‘ਚ ਲੈ ਲਈ ਹੈ।

ਇਸ ਤੋਂ ਪਹਿਲਾਂ ਛਤੀਸਗੜ੍ਹ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਆਪਣੀ ਐਫਆਈਆਰ ‘ਚ ਕਾਂਗਰਸ ਨੇਤਾ ਬਘੇਲ, ਐਪ ਪ੍ਰਮੋਟਰ ਰਵੀ ਉਪਲ, ਸੌਰਭ ਚੰਦਰਾਕਰ, ਸ਼ੁਭਮ ਸੋਨੀ ਅਤੇ ਅਨਿਲ ਕੁਮਾਰ ਅਗਰਵਾਲ ਅਤੇ 14 ਹੋਰਾਂ ਨੂੰ ਨਾਮਜ਼ਦ ਕੀਤਾ ਸੀ। ਬਘੇਲ ਨੇ ਈ.ਓ.ਡਬਲਿਊ ਦੀ ਐਫ ਆਈ ਆਰ ਨੂੰ ਰਾਜਨੀਤੀ ਤੋਂ ਪ੍ਰੇਰਿਤ ਦਸਿਆ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋਸ਼ ਲਗਾਇਆ ਹੈ ਕਿ ਜਾਂਚ ਦੌਰਾਨ ਛਤੀਸਗੜ੍ਹ ਦੇ ਕਈ ਚੋਟੀ ਦੇ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ।

ਈਡੀ ਦਾ ਦਾਅਵਾ ਹੈ ਕਿ ਇਹ ਐਪ ਇਕ ਵਿਆਪਕ ਸਿੰਡੀਕੇਟ ਹੈ, ਜੋ ਗੈਰ-ਕਾਨੂੰਨੀ ਸਟੇਬਾਜ਼ੀ ਵੈਬਸਾਈਟਾਂ ਲਈ ਯੂਜ਼ਰ ਆਈਡੀ ਬਣਾਉਣ ਅਤੇ ਬੇਨਾਮੀੋ ਬੈਂਕ ਖਾਤਿਆਂ ਰਾਹੀਂ ਮਨੀ ਲਾਂਡਰਿੰਗ ਕਰਨ ਲਈ ਆਨਲਾਈਨ ਪਲੇਟਫਾਰਮ ਦੀ ਵਿਵਸਥਾ ਕਰਦਾ ਹੈ। ਈਡੀ ਨੇ ਪਹਿਲਾਂ ਕਿਹਾ ਸੀ ਕਿ ਕਥਿਤ ਘਪਲੇ ਦੀ ਅਨੁਮਾਨਤ ਰਕਮ ਲਗਭਗ 6,000 ਕਰੋੜ ਰੁਪਏ ਹੈ। ਇਸ ਦੌਰਾਨ ਬਘੇਲ ਦੇ ਦਫ਼ਤਰ ਨੇ ਕਿਹਾ ਹੈ ਕਿ ਇਹ ਕਾਰਵਾਈ ਅਗਲੇ ਮਹੀਨੇ ਗੁਜਰਾਤ ਚ ਹੋਣ ਵਾਲੀ ਏਆਈਸੀਸੀ ਮੀਟਿੰਗ ਲਈ ਡਰਾਫਟਿੰਗ ਕਮੇਟੀ ਦੀ ਮੀਟਿੰਗ ਚ ਸ਼ਾਮਲ ਹੋਣ ਲਈ ਬਘੇਲ ਦੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕੀਤੀ ਗਈ ਹੈ।

ਉਨ੍ਹਾਂ ਦੇ ਦਫ਼ਤਰ ਨੇ ਐਕਸੋ ‘ਤੇ ਲਿਿਖਆ ਹੈ, ਹੁਣ ਸੀਬੀਆਈ ਆਈ ਹੈ। ਆਉਣ ਵਾਲੀ 8 ਅਤੇ 9 ਅਪ੍ਰੈਲ ਨੂੰ ਅਹਿਮਦਾਬਾਦ (ਗੁਜਰਾਤ) ਚ ਹੋਣ ਵਾਲੀ ਏ.ਆਈ.ਸੀ.ਸੀ. ਦੀ ਬੈਠਕ ਲਈ ਗਠਿਤ ਡ੍ਰਾਫਟਿੰਗ ਕਮੇਟੀ ਦੀ ਮੀਟਿੰਗ ਲਈ ਅੱਜ ਸਾਬਕਾ ਮੁZਖ ਮੰਤਰੀ ਭੁਪੇਸ਼ ਬਘੇਲ ਦਾ ਦਿੱਲੀ ਜਾਣ ਦਾ ਪ੍ਰੋਗਰਾਮ ਹੈ। ਉਥੇ ਹੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਵਿਭਾਗ ਦੇ ਪ੍ਰਧਾਨ ਸੁਸ਼ੀਲ ਆਨੰਦ ਸ਼ੁਕਲਾ ਨੇ ਕਿਹਾ, ਜਦੋਂ ਤੋਂ ਭੁਪੇਸ਼ ਬਘੇਲ ਜੀ ਪੰਜਾਬ ਦੇ ਇੰਚਾਰਜ ਬਣੇ ਹਨ ਭਾਜਪਾ ਡਰ ਗਈ ਹੈ।

ਪਹਿਲਾਂ ਉਨ੍ਹਾਂ ਦੇ ਘਰ ਈਡੀ ਨੂੰ ਭੇਜਿਆ ਗਿਆ, ਉਨ੍ਹਾਂ ਦੇ ਘਰ ਸੀਬੀਆਈ ਆਈ ਹੈ। ਇਹ ਭਾਰਤੀ ਜਨਤਾ ਪਾਰਟੀ ਦਾ ਡਰ ਦਿਖਾਉਂਦਾ ਹੈ। ਭਾਜਪਾ ਰਾਜਨੀਤੀ ਦੇ ਮਾਧਿਅਮ ਨਾਲ ਮੁਕਾਬਲਾ ਨਹੀਂ ਕਰ ਪਾਉਂਦੀ ਹੈ, ਉਦੋਂ ਕੇਂਦਰੀ ਏਜੰਸੀ ਦੇ ਮਾਧਿਅਮ ਨਾਲ ਡਰਾਉਣ ਦਾ ਕੰਮ ਕਰਦੀ ਹੈ। ਇਸ ਨਾਲ ਨਾ ਭੁਪੇਸ਼ ਬਘੇਲ ਜੀ ਅਤੇ ਨਾ ਹੀ ਕਾਂਗਰਸ ਪਾਰਟੀ ਡਰਨ ਵਾਲੀ ਹੈ। ਭਾਜਪਾ ਦੀਆਂ ਇਨ੍ਹਾਂ ਦਮਨਕਾਰੀ ਨੀਤੀਆਂ ਨੂੰ ਪ੍ਰਦੇਸ਼ ਅਤੇ ਦੇਸ਼ ਦੀ ਜਨਤਾ ਚੰਗੀ ਤਰ੍ਹਾਂ ਸਮਝ ਰਹੀ ਹੈ। ਸੂਤਰਾਂ ਨੇ ਦਸਿਆ ਕਿ ਪਾਰਟੀ ਦੇ ਕੁਝ ਹੋਰ ਆਗੂਆਂ ਅਤੇ ਰਾਏਪੁਰ ਅਤੇ ਦੁਰਗ ਜ਼ਿਿਲ੍ਹਆਂ ਦੇ ਪੁਲਸ ਅਧਿਕਾਰੀਆਂ ਦੇ ਕੰਪਲੈਕਸਾਂ ਤੇ ਵੀ ਛਾਪੇ ਮਾਰੇ ਗਏ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info