ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਕਨੇਡਾ ਦੇ ਬਰੈਂਪਟਨ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕਨੇਡਾ ਦੇ ਬਰੈਂਪਟਨ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Raabta News
0 comments

ਬਰੈਂਪਟਨ, 2 ਅਪ੍ਰੈਲ – ਕਨੇਡਾ ਦੇ ਬਰੈਂਪਟਨ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜੈਕ ਮੁੰਡੀ ਨਾਮ ਦਾ ਇਹ ਨੌਜਵਾਨ ਬਰੈਂਪਟਨ ਦੇ ਭੀੜ ਵਾਲੇ ਪਲਾਜਾ ਵਿੱਚ ਦਿਨ ਦਿਹਾੜੇ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ।

ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਦੁਪਹਿਰ ਨੂੰ ਭੀੜ-ਭੜੱਕੇ ਵਾਲੇ ਬ੍ਰੈਂਪਟਨ ਪਲਾਜ਼ਾ ਵਿੱਚ ਇੱਕ ਕਾਰ ਸਵਾਰ ਨੂੰ ਗੋਲੀਆਂ ਲੱਗਣ ਨਾਲ ਉਸ ਦੀ ਮੌਤ ਹੋ ਗਈ ਹੈ।

ਪੀਲ ਪੁਲਿਸ ਦੇ ਬੁਲਾਰੇ ਕਾਂਸਟੇਬਲ ਮਨਦੀਪ ਖੱਟੜਾ ਅਨੁਸਾਰ, ਦੁਪਹਿਰ 1 ਵਜੇ ਤੋਂ ਥੋੜ੍ਹੀ ਦੇਰ ਬਾਅਦ ਗੋਲੀਬਾਰੀ ਹੋਣ ਦੀਆਂ ਰਿਪੋਰਟਾਂ ਮਿਲੀਆਂ ਸਨ।ਪੁਲਿਸ ਤੁਰੰਤ ਘਟਨਾ ਸਥਾਨ ਉੱਤੇ ਪਹੁੰਚੀ ਤਾਂ ਫੋਨ ਕਰਨ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਕਈ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ।

ਪੁਲਿਸ ਨੇ ਗੋਲੀ ਲੱਗਣ ਨਾਲ ਇੱਕ ਜ਼ਖਮੀ ਵਿਅਕਤੀ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਕੇ ‘ਤੇ ਹੀ ਦਮ ਤੋੜ ਗਿਆ। ਹਮਲਾਵਰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਫਰਾਰ ਹੋ ਗਏ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info