ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Wednesday, July 29, 2026
Home » ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਹਾਦਸਾਗ੍ਰਸਤ

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਹਾਦਸਾਗ੍ਰਸਤ

by Raabta News
0 comments

ਕਰਨਾਲ, 9 ਅਪ੍ਰੈਲ – ਪੰਜਾਬ ਰੋਡਵੇਜ਼ ਦੀ ਬੱਸ ਕਰਨਾਲ ਵਿਚ ਹਾਦਸਾਗ੍ਰਸਤ ਹੋ ਗਈ ਹੈ। ਦਿੱਲੀ ਤੋਂ ਲੁਧਿਆਣਾ ਆ ਰਹੀ ਬੱਸ ਦੀ ਇਕ ਕ੍ਰੇਨ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਬੱਸ ਵਿਚ ਕਈ ਸਵਾਰੀਆਂ ਸਵਾਰ ਸਨ।ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਦੇਰ ਰਾਤ ਨੂੰ ਜਦੋਂ ਉਹ ਹਰਿਆਣਾ ਦੇ ਕਰਨਾਲ ਵਿਚ ਪਹੁੰਚੀ ਤਾਂ ਉੱਥੇ ਰਿੰਗ ਰੋਡ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਬੱਸ ਮੋੜ ਕੱਟ ਰਹੀ ਸੀ ਕਿ ਅਚਾਨਕ ਉਸ ਦੀ ਕ੍ਰੇਨ ਨਾਲ ਟੱਕਰ ਹੋ ਗਈ।

ਇਸ ਬੱਸ ਵਿਚ ਕਈ ਸਵਾਰੀਆਂ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਬੱਸ ਦਾ ਡਰਾਈਵਰ ਵਿਚ ਹੀ ਫੱਸ ਗਿਆ, ਜਿਸ ਨੂੰ ਮੌਕੇ ‘ਤੇ ਪਹੁੰਚੇ ਪੁਲਸ ਮੁਲਾਜ਼ਮਾਂ ਤੇ ਲੋਕਾਂ ਨੇ ਬੜੀ ਜੱਦੋ-ਜਹਿਦ ਤੋਂ ਬਾਅਦ ਬਾਹਰ ਕੱਢਿਆ। ਹਾਦਸੇ ਵਿਚ 10 ਤੋਂ 15 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ 3 ਤੋਂ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕ੍ਰੇਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਕਾਰਨ ਹਾਈਵੇਅ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋ ਗਈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਟੀਮ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ।ਕ੍ਰੇਨ ਚਾਲਕ ਦੀ ਭਾਲ ਕਰ ਰਹੀ ਹੈ।

ਮੌਕੇ ‘ਤੇ ਪਹੁੰਚੇ ਪੁਲਸ ਜਾਂਚ ਅਧਿਕਾਰੀ ਗੌਰਵ ਪੁਨੀਆ ਨੇ ਦੱਸਿਆ ਕਿ ਹਾਦਸੇ ਵਿਚ 10 ਤੋਂ 15 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ 3-4 ਲੋਕ ਗੰਭੀਰ ਜ਼ਖ਼ਮੀ ਹਨ। ਬੱਸ ਦਾ ਚਾਲਕ ਵੀ ਬੱਸ ਵਿਚ ਫਸਿਆ ਹੋਇਆ ਸੀ, ਜਿਸ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕ੍ਰੇਨ ਚਾਲਕ ਫ਼ਰਾਰ ਹੋ ਚੁੱਕਿਆ ਹੈ। ਬੱਸ ਚਾਲਕ ਦੇ ਇਲਾਜ ਮਗਰੋਂ ਉਸ ਦੇ ਬਿਆਨ ਲਏ ਜਾਣਗੇ ਤੇ ਫ਼ਿਰ ਬਣਦੀ ਕਾਰਵਾਈ ਕੀਤੀ ਜਾਵੇਗੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info