ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » ਪੰਜਾਬ ਪੁਲਸ ਨੇ ਹਥਿਆਰਾਂ ਦੇ ਜ਼ਖੀਰੇ ਸਮੇਤ 33 ਲੱਖ ਰੁਪਏ ਕੀਤੇ ਬਰਾਮਦ, 3 ਮੁਲਜ਼ਮ ਕਾਬੂ

ਪੰਜਾਬ ਪੁਲਸ ਨੇ ਹਥਿਆਰਾਂ ਦੇ ਜ਼ਖੀਰੇ ਸਮੇਤ 33 ਲੱਖ ਰੁਪਏ ਕੀਤੇ ਬਰਾਮਦ, 3 ਮੁਲਜ਼ਮ ਕਾਬੂ

by Raabta News
0 comments

ਅੰਮ੍ਰਿਤਸਰ, 10 ਅਪ੍ਰੈਲ – ਨਾਰਕੋ-ਹਵਾਲਾ ਨੈੱਟਵਰਕ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਮੁਦਰਾ ਲੈਣ-ਦੇਣ ਵਿੱਚ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ, 1 ਗਲੋਕ 9 ਐੱਮਐੱਮ ਪਿਸਤੌਲ (2 ਮੈਗਜ਼ੀਨਾਂ ਦੇ ਨਾਲ), ਅਤੇ 33 ਲੱਖ ਰੁਪਏ ਹਵਾਲਾ ਪੈਸੇ ਬਰਾਮਦ ਕੀਤੇ ਗਏ ਹਨ । ਡੀ.ਜੀ.ਪੀ. ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪੀਐੱਸ ਲੋਪੋਕੇ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ, ਅਤੇ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info