ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, July 28, 2026
Home » ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ

ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ

by Raabta News
0 comments

ਅੰਮ੍ਰਿਤਸਰ, 12 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਸ ਵੱਲੋਂ ਇਕ ਵਾਰ ਫਿਰ ਤੋਂ ਅੱਜ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਬਣਨ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਿਸ ਹੈ। ਕਾਂਗਰਸ ਤੋਂ ਬਾਅਦ ਅਕਾਲੀ ਦਲ ਹੀ ਸਭ ਤੋਂ ਪੁਰਾਣੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਦੇਸ਼ ਲਈ ਸ਼ਹਾਦਤਾਂ ਦੇਣ ਵਾਲੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੌਮ ਪੰਜਾਬ ਦੀ ਆਪਣੀ ਹੀ ਜਥੇਬੰਦੀ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਰਨ ਹੀ ਦੇਸ਼ ਵਿਚ ਲੱਗੀ ਐਮਰਜੈਂਸੀ ਨੂੰ ਹਟਾਇਆ ਗਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਸਿਰਫ਼ ਰਾਜ ਕਰਨ ਲਈ ਹੀ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਗੁਰਦੁਆਰਾ ਸਾਹਿਬ ‘ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ।ਇਸ ਦੌਰਾਨ ਉਨ੍ਹਾਂ ਵੱਲੋਂ ਡੈਲੀਗੇਟਸ ਦਾ ਦਿਲੋਂ ਧੰਨਵਾਦ ਕੀਤਾ ਗਿਆ।

ਸਿਮਰਨਜੀਤ ਸਿੰਘ ਮਾਨ ਨੇ ਸਮੁੱਚੇ ਖਾਲਸਾ ਪੰਥ ਨੂੰ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਦੀ ਮੁਬਾਰਕਬਾਦ ਦਿਤੀ

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਅੱਜ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਕਿਸੇ ਵੀ ਹੋਰ ਨਾਂ ਦਾ ਮਤਾ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਦੇ ਮਤੇ ਦਾ ਕਿਸੇ ਵੱਲੋਂ ਵੀ ਕੋਈ ਵਿਰੋਧ ਨਹੀਂ ਹੋਇਆ ਅਤੇ ਸਰਬ ਸਹਿਮਤੀ ਦੇ ਨਾਲ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਂ ਦਾ ਐਲਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info