ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Monday, April 13, 2026
Home » ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

by Raabta News
0 comments

ਨਵੀਂ ਦਿੱਲੀ, 13 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1919 ਦੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਉਨ੍ਹਾਂ ਦੇ ਸਾਹਸ ਨੂੰ ਯਾਦ ਰੱਖੇਗੀ। ਬਸਤੀਵਾਦ ਸ਼ਾਸਨ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਨ ਵਾਲੇ ਰੌਲੇਟ ਐਕਟ ਖਿਲਾਫ਼ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸੈਂਕੜੇ ਲੋਕਾਂ ਨੂੰ 1919 ਵਿਚ ਅੱਜ ਦੇ ਹੀ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਚ ਬਿਨਾਂ ਕਿਸੇ ਉਕਸਾਵੇ ਦੇ ਬ੍ਰਿਿਟਸ਼ ਫ਼ੌਜ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ।

ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ ਕਿ ਅਸੀਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਸਾਹਸ ਨੂੰ ਹਮੇਸ਼ਾ ਯਾਦ ਰੱਖੇਗੀ। ਇਹ ਅਸਲ ਵਿਚ ਸਾਡੇ ਦੇਸ਼ ਦੇ ਇਤਿਹਾਸ ਦਾ ਇਕ ਕਾਲਾ ਅਧਿਆਏ ਸੀ। ਉਨ੍ਹਾਂ ਦੀ ਕੁਰਬਾਨੀ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਇਕ ਮਹੱਤਵਪੂਰਨ ਮੋੜ ਬਣ ਗਿਆ।

ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮੈਂ ਜਲ੍ਹਿਆਂਵਾਲਾ ਬਾਗ ਕਤਲੇਆਮ ਵਿੱਚ ਸ਼ਹੀਦ ਹੋਏ ਬਹਾਦਰ ਸ਼ਹੀਦਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਇਹ ਕਤਲੇਆਮ ਇੱਕ ਤਾਨਾਸ਼ਾਹ ਸ਼ਾਸਨ ਦੀ ਬੇਰਹਿਮੀ ਦਾ ਪ੍ਰਤੀਕ ਹੈ, ਜਿਸਨੂੰ ਇਹ ਦੇਸ਼ ਕਦੇ ਨਹੀਂ ਭੁੱਲ ਸਕਦਾ। ਇਸ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਸਾਡੇ ਬਹਾਦਰ ਸ਼ਹੀਦਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info