ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਧਾਰਮਿਕ ਅਸਥਾਨ ‘ਤੇ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਹਾਦਸਾਗ੍ਰਸਤ, 5 ਦੀ ਮੌਤ

ਧਾਰਮਿਕ ਅਸਥਾਨ ‘ਤੇ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਹਾਦਸਾਗ੍ਰਸਤ, 5 ਦੀ ਮੌਤ

by Raabta News
0 comments

ਜੈਪੁਰ, 13 ਅਪ੍ਰੈਲ – ਰਾਜਸਥਾਨ ਦੇ ਜੈਪੁਰ ਜ਼ਿਲ੍ਹੇ ‘ਚ ਨੈਸ਼ਨਲ ਹਾਈਵੇ ‘ਤੇ ਇਹ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ ਹੋ ਗਈ।ਜਾਣਕਾਰੀ ਅਨੁਸਾਰ ਜੈਪੁਰ ਦੇ ਮਨੋਹਰਪੁਰ ਤੋਂ ਦੌਸਾ ਨੈਸ਼ਨਲ ਹਾਈਵੇ ‘ਤੇ ਇਕ ਕਾਰ ਤੇ ਇਕ ਟਰਾਲੇ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ 2 ਔਰਤਾਂ ਤੇ ਇਕ ਸਾਲ ਦਾ ਬੱਚਾ ਵੀ ਸ਼ਾਮਲ ਸੀ।

ਦੱਸਿਆ ਜਾ ਰਿਹਾ ਹੈ ਕਿ ਕਾਰ ਉੱਤਰ ਪ੍ਰਦੇਸ਼ ਦੇ ਨੰਬਰ ਦੀ ਹੈ ਤੇ ਕਾਰ ਸਵਾਰ ਪਰਿਵਾਰ ਖਾਟੂ ਸ਼ਿਆਮ ਮੰਦਰ ਦਰਸ਼ਨ ਕਰਨ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਹਾਦਸੇ ਮਗਰੋਂ ਹਾਈਵੇ ‘ਤੇ ਲੰਬਾ ਜਾਮ ਲੱਗ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਮ੍ਰਿਤਕਾਂ ਨੂੰ ਕਾਰ ‘ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info