ਚੰਡੀਗੜ੍ਹ. 14 ਅਪ੍ਰੈਲ – ਅੱਜ ਦੇਸ਼ ਭਰ ਵਿਚ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਨ੍ਹਾਂ ਨੂੰ ਪ੍ਰਣਾਣ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਬਾਬਾ ਸਾਹਿਬ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ।
ਮਾਨ ਨੇ ਟਵੀਟ ਕੀਤਾ, “ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿਚ ਇਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਨ੍ਹਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।”