ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, July 28, 2026
Home » ਨਾਬਾਲਗ ਕੁੜੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਤਾਮਿਲਨਾਡੂ ਦੀ ਚਰਚ ਦਾ ਪਾਦਰੀ ਗ੍ਰਿਫ਼ਤਾਰ

ਨਾਬਾਲਗ ਕੁੜੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਤਾਮਿਲਨਾਡੂ ਦੀ ਚਰਚ ਦਾ ਪਾਦਰੀ ਗ੍ਰਿਫ਼ਤਾਰ

by Raabta News
0 comments

ਕੋਇੰਬਟੂਰ, 14 ਅਪ੍ਰੈਲ : ਪਿਛਲੇ ਸਾਲ ਤਾਮਿਲਨਾਡੂ ਵਿੱਚ 2 ਨਾਬਾਲਗ ਕੁੜੀਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਕੇਰਲ ਤੋਂ ਇੱਕ 37 ਸਾਲਾ ਪਾਦਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਇੱਥੇ ‘ਕਿੰਗਜ਼ ਜਨਰੇਸ਼ਨ ਚਰਚ’ ਦੇ ਪਾਦਰੀ ਜੌਨ ਜੇਬਰਾਜ ਨੂੰ ਕੇਰਲ ਦੇ ਇਡੁੱਕੀ ਜ਼ਿਲ੍ਹੇ ਤੋਂ ਸੈਂਟਰਲ ਗਾਂਧੀਪੁਰਮ ਮਹਿਲਾ ਪੁਲਸ ਸਟੇਸ਼ਨ ਦੀ ਇੱਕ ਵਿਸ਼ੇਸ਼ ਟੀਮ ਨੇ ਹਿਰਾਸਤ ਵਿੱਚ ਲਿਆ ਅਤੇ ਕੋਇੰਬਟੂਰ ਲਿਆਂਦਾ ਗਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਉਸ ਨੂੰ ਪੋਕਸੋ ਐਕਟ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਹ ਕੇਰਲ ਵਿੱਚ ਸੀ।

ਪੁਲਿਸ ਅਨੁਸਾਰ ਉਸਨੇ ਪਿਛਲੇ ਸਾਲ ਆਪਣੇ ਘਰ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ 2 ਕੁੜੀਆਂ ਦਾ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ਘਟਨਾ ਉਦੋਂ ਸਾਹਮਣੇ ਨਹੀਂ ਆਈ ਸੀ, ਪਰ ਪੀੜਤਾਂ ਦੇ ਇੱਕ ਪਰਿਵਾਰਕ ਮੈਂਬਰ ਨੂੰ ਹਾਲ ਹੀ ਵਿੱਚ ਇਸ ਬਾਰੇ ਪਤਾ ਲੱਗਾ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info