ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਸੀ. ਆਈ. ਏ. ਸਟਾਫ ਅੰਮ੍ਰਿਤਸਰ ਦਾ ਮੁਲਾਜ਼ਮ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਸੀ. ਆਈ. ਏ. ਸਟਾਫ ਅੰਮ੍ਰਿਤਸਰ ਦਾ ਮੁਲਾਜ਼ਮ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

by Raabta News
0 comments

ਚੰਡੀਗੜ੍ਹ, 15 ਅਪ੍ਰੈਲ : ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐੱਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿਚ ਸ਼ਾਮਲ ਸੀ ਪਰ ਪੁਲਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਿਲਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info