ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » ਅੰਮ੍ਰਿਤਪਾਲ ਸਿੰਘ ਨੂੰ ਡਿੱਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਰਵਾਨਾ ਹੋਈ ਪੁਲਿਸ

ਅੰਮ੍ਰਿਤਪਾਲ ਸਿੰਘ ਨੂੰ ਡਿੱਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਰਵਾਨਾ ਹੋਈ ਪੁਲਿਸ

by Raabta News
0 comments

ਅੰਮ੍ਰਿਤਸਰ, 18 ਅਪ੍ਰੈਲ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਤੋਂ ਐੱਮ.ਪੀ. ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਲਈ ਪੰਜਾਬ ਪੁਲਿਸ ਅਸਾਮ ਲਈ ਰਵਾਨਾ ਹੋ ਚੁੱਕੀ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ “ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ‘ਤੇ ਲੱਗੇ ਐੱਨ. ਐੱਸ. ਏ. ਹੁਣ ਨਹੀਂ ਵਧਾਇਆ ਜਾਵੇਗਾ। ਇਸ ਐੱਨ. ਐੱਸ. ਏ. ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਅਤੇ ਇਸ ਵਿਚ ਮੁੜ ਵਾਧਾ ਨਹੀਂ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿੱਬਰਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਚੁੱਕਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਿਸ ਬਲ ਨਾਲ ਵੀਰਵਾਰ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਣਯੋਗ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info