ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Saturday, September 12, 2026
Home » ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਮਿਲੇਗੀ 33 ਫੀਸਦੀ ਸਬਸਿਡੀ

ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਮਿਲੇਗੀ 33 ਫੀਸਦੀ ਸਬਸਿਡੀ

by Raabta News
0 comments

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿਚ ਫਸਲੀ ਵਿਿਭੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਬਸਿਡੀ ਪ੍ਰੋਗਰਾਮ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਇਸ ਸਬਸਿਡੀ ਪ੍ਰੋਗਰਾਮ ਦਾ ਪੂਰਾ ਖ਼ਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਹਿਣ ਕੀਤਾ ਜਾਵੇਗਾ। ਇਸ ਨਾਲ ਨਰਮਾ ਕਾਸ਼ਤਕਾਰਾਂ ‘ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਨਰਮੇ ਦੇ ਗੈਰ-ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਚੰਗੀ ਪੈਦਾਵਾਰ ਵਾਲੇ ਕੀਟ-ਰੋਧਕ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਇਸ ਸਾਲ ਨਰਮੇ ਦੀ ਫਸਲ ਹੇਠ ਘੱਟੋ-ਘੱਟ 1.25 ਲੱਖ ਹੈਕਟੇਅਰ ਰਕਬੇ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫ਼ਸਲ ਸੂਬੇ ਦੇ ਦੱਖਣ-ਪੱਛਮੀ ਜ਼ਿਿਲ੍ਹਆਂ ਵਿਚ ਬੀਜੀ ਜਾਣ ਵਾਲੀ ਸਾਉਣ ਦੀ ਮਹੱਤਵਪੂਰਨ ਫ਼ਸਲ ਹੈ, ਜੋ ਪਾਣੀ ਦੀ ਜ਼ਿਆਦਾ ਖਪਤ ਵਾਲੀ ਝੋਨੇ ਦੀ ਫਸਲ ਦਾ ਇਕ ਵਿਹਾਰਕ ਬਦਲ ਪੇਸ਼ ਕਰਦਿਆਂ ਖੇਤੀਬਾੜੀ ਵਿਿਭੰਨਤਾ ਅਤੇ ਆਰਥਿਕ ਵਿਕਾਸ ਵਿਚ ਢੁਕਵਾਂ ਯੋਗਦਾਨ ਪਾਉਂਦੀ ਹੈ।

ਸੂਬੇ ਦੇ ਕਿਸਾਨਾਂ ਨੂੰ ਇਸ ਕਦਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਅਤੇ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਬਸਿਡੀ ਪ੍ਰੋਗਰਾਮ ਸਾਡੇ ਨਰਮਾ ਉਦਯੋਗ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਫਸਲੀ ਵਿਿਭੰਨਤਾ ਨੂੰ ਅਪਨਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਇਹ ਸਬਸਿਡੀ ਪ੍ਰੋਗਰਾਮ ਹਰੇਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਲਈ ਜਾਂ ਦਸ ਪੈਕੇਟ (ਹਰੇਕ ਪੈਕੇਟ 475 ਗ੍ਰਾਮ) ਨਰਮੇ ਦੇ ਬੀਜ ਪ੍ਰਦਾਨ ਤੱਕ ਸੀਮਤ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੀ.ਟੀ. ਕਾਟਨ ਬੀਜਾਂ ਦੀ ਖਰੀਦ ਸਬੰਧੀ ਢੁਕਵਾਂ ਬਿੱਲ ਜ਼ਰੂਰ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਤੋਂ ਨਕਲੀ ਬੀਜਾਂ ਦੀ ਆਮਦ ਨੂੰ ਰੋਕਣ ਲਈ ਨਿਯਮਤ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info