ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਸਟਾਕਟਨ (ਅਮਰੀਕਾ) ‘ਚ 26ਵਾਂ ਸਾਲਾਨਾ ਮਹਾਨ ਨਗਰ ਕੀਰਤਨ ਸਜਾਇਆ ਗਿਆ

ਸਟਾਕਟਨ (ਅਮਰੀਕਾ) ‘ਚ 26ਵਾਂ ਸਾਲਾਨਾ ਮਹਾਨ ਨਗਰ ਕੀਰਤਨ ਸਜਾਇਆ ਗਿਆ

by Raabta News
0 comments

ਸਟਾਕਟਨ/ਕੈਲੀਫੋਰਨੀਆ , 21 ਅਪ੍ਰੈਲ: ਅਮਰੀਕਾ ਵਿੱਚ ਗਦਰੀ ਬਾਬਿਆਂ ਦੀ ਯਾਦ ‘ਚ ਸਥਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ 26ਵਾਂ ਨਗਰ ਕੀਰਤਨ ਪੂਰੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ ਹੈ। ਮਹੀਨਾ ਭਰ ਚੱਲੇ ਧਾਰਮਿਕ ਦੀਵਾਨਾਂ ਤੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਭਾਰਤ ਤੋਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਭਾਈ ਪਿੰਦਰਪਾਲ ਸਿੰਘ ਨੇ ਆਪਣੇ ਕਥਾ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮਾਂ ਦੇ ਆਖਰੀ ਦਿਨ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜੋ ਸਟਾਕਟਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਵਾਰ ਵੀ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਦੀ ਭਰਵੀਂ ਹਾਜ਼ਰੀ ਦੇਖਣ ਨੂੰ ਮਿਲੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info