ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਦੀ ਤਲਾਸ਼ੀ ਮੁਹਿੰਮ, ਅੱਤਵਾਦੀਆਂ ਨਾਲ ਮੁਕਾਬਲਾ, 1 ਜਵਾਨ ਸ਼ਹੀਦ

ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਦੀ ਤਲਾਸ਼ੀ ਮੁਹਿੰਮ, ਅੱਤਵਾਦੀਆਂ ਨਾਲ ਮੁਕਾਬਲਾ, 1 ਜਵਾਨ ਸ਼ਹੀਦ

by Raabta News
0 comments

ਊਧਮਪੁਰ, 24 ਅਪ੍ਰੈਲ – ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਵੀਰਵਾਰ ਨੂੰ ਤਲਾਸ਼ੀ ਮੁਹਿੰਮ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਡੁਡੂ-ਬਸੰਤਗੜ੍ਹ ਇਲਾਕੇ ‘ਚ ਗੋਲੀਬਾਰੀ ਹੋਈ। ਵ੍ਹਾਈਟ ਨਾਈਟ ਕੋਰ ਨੇ ‘ਐਕਸ’ ‘ਤੇ ਕਿਹਾ,”ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਅੱਜ ਊਧਮਪੁਰ ਦੇ ਬਸੰਤਗੜ੍ਹ ਇਲਾਕੇ ‘ਚ ਜੰਮੂ ਕਸ਼ਮੀਰ ਪੁਲਸ ਨਾਲ ਇਕ ਸੰਯੁਕਤ ਮੁਹਿੰਮ ਕੀਤੀ ਗਈ।”

ਉਸ ਦੱਸਿਆ ਕਿ ਸੰਪਰਕ ਸਥਾਪਤ ਕੀਤਾ ਗਿਆ ਅਤੇ ਭਿਆਨਕ ਗੋਲੀਬਾਰੀ ਸ਼ੁਰੂ ਹੋ ਗਈ। ਫ਼ੌਜ ਨੇ ਕਿਹਾ,”ਸ਼ੁਰੂਆਤੀ ਮੁਕਾਬਲੇ ‘ਚ ਸਾਡੇ ਇਕ ਬਹਾਦਰ ਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਬਾਅਦ ‘ਚ ਬਿਹਤਰੀਨ ਮੈਡੀਕਲ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਮੌਤ ਹੋ ਗਈ।” ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੋਂ ਅੰਤਿਮ ਰਿਪੋਰਟ ਆਉਣ ਤੱਕ ਮੁਹਿੰਮ ਅਜੇ ਵੀ ਜਾਰੀ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info