ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Saturday, September 12, 2026
Home » ਫ਼ੌਜ ਮੁਖੀ ਹਮਲੇ ਵਾਲੀ ਥਾਂ ਦਾ ਭਲਕੇ ਕਰਨਗੇ ਦੌਰਾ

ਫ਼ੌਜ ਮੁਖੀ ਹਮਲੇ ਵਾਲੀ ਥਾਂ ਦਾ ਭਲਕੇ ਕਰਨਗੇ ਦੌਰਾ

by Raabta News
0 comments

ਸ਼੍ਰੀਨਗਰ, 24 ਅਪ੍ਰੈਲ – ਜੰਮੂ-ਕਸ਼ਮੀਰ ਦੇ ਪਹਿਲਗਾਮ ਹਮਲੇ ਮਗਰੋਂ ਭਾਰਤ ਦੇ ਫ਼ੌਜ ਮੁਖੀ ਜਨਰਲ ਉਪੇਂਦਰ ਦ੍ਰਿਵੇਦੀ ਭਲਕੇ ਕਸ਼ਮੀਰ ਦਾ ਦੌਰਾ ਕਰਨਗੇ। ਉਸ ਥਾਂ ਦਾ ਦੌਰਾ ਕਰਨਗੇ, ਜਿੱਥੇ ਅੱਤਵਾਦੀਆਂ ਨੇ ਬੇਕਸੂਰ ਲੋਕਾਂ ਨੂੰ ਗੋਲੀਆਂ ਮਾਰੀਆਂ। ਦ੍ਰਿਵੇਦੀ ਭਲਕੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਸ਼੍ਰੀਨਗਰ, ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਇੱਥੇ ਉੱਚ ਕਮਾਂਡਰ ਉਨ੍ਹਾਂ ਨੂੰ ਘਾਟੀ ਵਿਚ ਅਤੇ ਕੰਟਰੋਲ ਰੇਖਾ ‘ਤੇ ਫ਼ੌਜ ਵਲੋਂ ਚੁੱਕੇ ਗਏ ਅੱਤਵਾਦ ਵਿਰੋਧੀ ਉਪਾਵਾਂ ਬਾਰੇ ਜਾਣਕਾਰੀ ਦੇਣਗੇ।

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਗੁੱਸਾ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਅੱਜ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੌਰਾਨ ਕਾਂਗਰਸ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲਗਾਮ ਅੱਤਵਾਦੀ ਹਮਲੇ ‘ਤੇ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨੀ ਚਾਹੀਦੀ ਹੈ। ਹਾਲਾਂਕਿ ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਹੋਵੇਗੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info