28
ਨਵੀਂ ਦਿੱਲੀ, 25 ਅਪ੍ਰੈਲ : ਪਹਿਲਗਾਮ ਵਿਚ ਸੈਲਾਨੀਆਂ ‘ਤੇ ਹੋਏ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਵਿਚਾਲੇ ਵੀਰਵਾਰ ਰਾਤ ਨੂੰ ਪਾਕਿਸਤਾਨੀ ਫ਼ੌਜ ਵੱਲੋਂ ਸਰਹੱਦ ‘ਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ ਗਈ। ਭਾਰਤੀ ਫ਼ੌਜ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ।
ਫ਼ਿਲਹਾਲ ਗੋਲ਼ੀਬਾਰੀ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਭਾਰਤੀ ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫ਼ੌਜ ਵੱਲੋਂ ਵੀਰਵਾਰ ਰਾਤ ਨੂੰ ਐਲ ਓ ਸੀ ‘ਤੇ ਵੱਖ-ਵੱਖ ਥਾਵਾਂ ਤੋਂ ਫ਼ਾਇਰਿੰਗ ਕੀਤੀ ਗਈ, ਜਿਸ ਦਾ ਭਾਰਤੀ ਫ਼ੌਜ ਵੱਲੋਂ ਵੀ ਜਵਾਬ ਦਿੱਤਾ ਗਿਆ। ਅਜਿਹਾ ਕਰਕੇ ਪਾਕਿਸਤਾਨ ਨੇ ਇਕ ਵਾਰ ਫ਼ਿਰ ਤੋਂ ਸੀਜ਼ਫ਼ਾਇਰ ਦੀ ਉਲੰਘਣਾ ਕੀਤੀ ਹੈ