ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਭਲਕੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹੋਣਗੇ ਸ਼ਾਮਲ

ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਭਲਕੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹੋਣਗੇ ਸ਼ਾਮਲ

by Raabta News
0 comments

ਨਵੀਂ ਦਿੱਲੀ, 25 ਅਪ੍ਰੈਲ – ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੋਪ ਫਰਾਂਸਿਸ ਦੇ ਸਰਕਾਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਵੈਟੀਕਨ ਸਿਟੀ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਰਾਸ਼ਟਰਪਤੀ ਮੁਰਮੂ 25 ਅਤੇ 26 ਅਪ੍ਰੈਲ ਨੂੰ ਵੈਟੀਕਨ ਸਿਟੀ ਦਾ ਦੌਰਾ ਕਰਨਗੇ। ਉਹ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਵੱਲੋਂ ਸੰਵੇਦਨਾ ਪ੍ਰਗਟ ਕਰੇਗੀ। ਆਓ ਜਾਣਦੇ ਹਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਵੈਟੀਕਨ ਦੌਰੇ ਦੇ ਪ੍ਰੋਗਰਾਮ ਬਾਰੇ।

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ 25 ਅਪ੍ਰੈਲ ਨੂੰ ਵੈਟੀਕਨ ਸਿਟੀ ਦੇ ਸੇਂਟ ਪੀਟਰਜ਼ ਬੇਸਿਿਲਕਾ ਵਿਖੇ ਪੋਪ ਫਰਾਂਸਿਸ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ, 26 ਅਪ੍ਰੈਲ ਨੂੰ, ਰਾਸ਼ਟਰਪਤੀ ਮੁਰਮੂ ਵੈਟੀਕਨ ਸਿਟੀ ਦੇ ਸੇਂਟ ਪੀਟਰਜ਼ ਸਕੁਏਅਰ ਵਿਖੇ ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਦੁਨੀਆ ਭਰ ਦੇ ਹੋਰ ਵੱਡੇ ਨੇਤਾ ਵੀ ਇੱਥੇ ਮੌਜੂਦ ਰਹਿਣਗੇ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info