ਨਵੀਂ ਦਿੱਲੀ, 25 ਅਪ੍ਰੈਲ : ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਮਾਮਲੇ ਵਿਚ ਸੁਣਵਾਈ ਦੌਰਾਨ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਐੱਸ. ਆਈ. ਟੀ. ਨੂੰ ਲੈ ਕੇ ਮੀਡੀਆ ਵਿਚ ਕੋਈ ਬਿਆਨ ਨਹੀਂ ਦੇਣਗੇ। ਮਜੀਠੀਆ ਸਿੱਟ ਦੇ ਕਿਸੇ ਵੀ ਮੈਂਬਰ ਨੂੰ ਲੈ ਕੇ ਮੀਡੀਆ ਸਾਹਮਣੇ ਕੋਈ ਟਿੱਪਣੀ ਨਹੀਂ ਕਰ ਸਕਦੇ।
ਅਦਾਲਤ ਨੇ ਹੁਕਮ ਦਿੱਤਾ ਕਿ ਜਦੋਂ ਵੀ ਐੱਸ. ਆਈ. ਟੀ. ਮਜੀਠੀਆ ਨੂੰ ਬੁਲਾਵੇਗੀ, ਉਨ੍ਹਾਂ ਨੂੰ ਹਾਜ਼ਰ ਹੋਣਾ ਪਵੇਗਾ। ਜੇ ਮਜੀਠੀਆ ਐੱਸ. ਆਈ. ਟੀ. ਨਾਲ ਸਹਿਯੋਗ ਨਹੀਂ ਕਰਨਗੇ ਤਾਂ ਅਦਾਲਤ ਕੋਲ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚੇਗਾ। ਲਿਹਾਜ਼ਾ ਉਨ੍ਹਾਂ ਨੂੰ ਹਰ ਹਾਲ ਵਿਚ ਐੱਸ. ਆਈ. ਟੀ. ਦਾ ਸਹਿਯੋਗ ਕਰਨਾ ਲਾਜ਼ਮੀ ਹੈ। ਇਸ ਵਿਚਾਲੇ ਜੇਕਰ ਉਹ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਨ੍ਹਾਂ “ਤੇ ਕਾਰਵਾਈ ਹੋਵੇਗੀ।