ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, July 28, 2026
Home » ਬੀ ਐਸ ਐਫ ਨੇ ਪੰਜਾਬ ਦੇ ਸਰਹੱਦੀ ਕਿਸਾਨਾਂ ਨੂੰ ਦੋ ਦਿਨਾਂ ‘ਚ ਵਾਢੀ ਕਰਨ ਲਈ ਕਿਹਾ

ਬੀ ਐਸ ਐਫ ਨੇ ਪੰਜਾਬ ਦੇ ਸਰਹੱਦੀ ਕਿਸਾਨਾਂ ਨੂੰ ਦੋ ਦਿਨਾਂ ‘ਚ ਵਾਢੀ ਕਰਨ ਲਈ ਕਿਹਾ

by Raabta News
0 comments

ਅੰਮ੍ਰਿਤਸਰ, 26 ਅਪ੍ਰੈਲ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਬੀ. ਐੱਸ. ਐੱਫ. ਨੇ ਕਿਸਾਨਾਂ ਨੂੰ ਆਖਿਆ ਹੈ ਕਿ ਤਾਰੋਂ ਪਾਰ ਵਾਲੀ ਫਸਲ ਦੋ ਦਿਨਾਂ ਦੇ ਅੰਦਰ ਅੰਦਰ ਵੱਢ ਲਈ ਜਾਵੇ। ਬਕਾਇਦਾ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਅੰਦਰ ਤਾਰੋਂ ਪਾਰ ਵਾਲੀਆਂ ਆਪਣੀਆਂ ਫਸਲਾਂ ਦੀ ਵਾਢੀ ਕਰਨ ਅਤੇ ਤੂੜੀ ਬਨਾਉਣ ਲਈ ਆਖਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਦੋ ਦਿਨ ਬਾਅਦ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣਗੇ। ਲਿਹਾਜ਼ਾ ਕਿਸਾਨ ਦੋ ਦਿਨਾਂ ਦੇ ਅੰਦਰ ਆਪਣੀਆਂ ਫਸਲਾਂ ਸੰਭਾਲ ਲੈਣ।

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਅੱਤਵਾਦੀਆਂ ਦੇ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ। ਅੱਤਵਾਦੀ ਦੀਆਂ ਇਸ ਕਾਇਰਾਨਾ ਹਰਕਤ ਤੋਂ ਬਾਅਦ ਪੂਰੇ ਦੇਸ਼ ਵਿਚ ਗੁੱਸੇ ਦੀ ਲਹਿਰ ਹੈ ਦੇ ਦੁਨੀਆ ਭਰ ਵਿਚ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਇਸ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਕੀਤਾ ਜਾਂਦਾ ਹਰ ਤਰ੍ਹਾਂ ਦਾ ਵਪਾਰ ਬੰਦ ਕਰ ਦਿੱਤਾ ਗਿਆ ਹੈ ਅਤੇ ਕਈ ਸਮਝੌਤੇ ਵੀ ਰੱਦ ਕਰ ਦਿੱਤੇ ਗਏ ਹਨ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info