ਅੰਮ੍ਰਿਤਸਰ, 27 ਅਪ੍ਰੈਲ – ਪਹਿਲਗਾਮ ਹਮਲੇ ਤੋਂ ਬਾਅਦ ਦੇਸ਼ ਦਾ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਵਾਪਸ ਜਾਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਸੀ। ਉੱਥੇ ਹੀ ਅੱਜ ਟੂਰਿਸਟ ਵੀਜ਼ਾ ਅਤੇ ਹੋਰ ਵੀਜ਼ੇ ‘ਤੇ ਪਾਕਿਸਤਾਨ ਤੋਂ ਭਾਰਤ ਆਏ ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦੀ ਆਖਰੀ ਤਰੀਕ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਹਾਲੀਆ ਹਦਾਇਤਾਂ ਅਨੁਸਾਰ, ਪਾਕਿਸਤਾਨੀ ਨਾਗਰਿਕਾਂ, ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦਾ ਲੰਬੇ ਸਮੇਂ ਦਾ ਵੀਜ਼ਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ, ਨੂੰ ਤੁਰੰਤ ਭਾਰਤ ਛੱਡਣ ਅਤੇ ਪਾਕਿਸਤਾਨ ਵਾਪਸ ਜਾਣ ਦਾ ਹੁਕਮ ਦਿੱਤਾ ਗਿਆ ਹੈ।
ਇਸ ਕਾਰਨ ਅੱਜ ਪਾਕਿਸਤਾਨੀ ਨਾਗਰਿਕ ਭਾਰਤ-ਪਾਕਿਸਤਾਨ ਸਰਹੱਦ ਦੇ ਅਟਾਰੀ-ਵਾਹਗਾ ਗੇਟ ‘ਤੇ ਪਹੁੰਚ ਰਹੇ ਹਨ। ਬਹੁਤ ਸਾਰੇ ਪਰਿਵਾਰ ਆਪਣੇ ਸਾਮਾਨ ਸਮੇਤ ਲਾਈਨ ਵਚ ਖੜ੍ਹੇ ਦੇਖੇ ਗਏ। ਇਨ੍ਹਾਂ ‘ਚ ਵੱਡੀ ਗਿਣਤੀ ‘ਚ ਔਰਤਾਂ, ਬਜ਼ੁਰਗ ਅਤੇ ਛੋਟੇ ਬੱਚੇ ਵੀ ਸ਼ਾਮਲ ਹਨ। ਬਹੁਤ ਸਾਰੇ ਲੋਕ ਆਪਣੇ ਭਾਰਤੀ ਰਿਸ਼ਤੇਦਾਰਾਂ ਨੂੰ ਭਾਵੁਕ ਵਿਦਾਈ ਦੇ ਰਹੇ ਹਨ।
ਬੀ ਐਸ ਐਫ ਨੇ ਪੰਜਾਬ ਦੇ ਸਰਹੱਦੀ ਕਿਸਾਨਾਂ ਨੂੰ ਦੋ ਦਿਨਾਂ ‘ਚ ਵਾਢੀ ਕਰਨ ਲਈ ਕਿਹਾ
ਇਸ ਦੇ ਚਲਦੇ ਅੰਮ੍ਰਿਤਸਰ ਵਾਹਗਾ ਸਰਹੱਦ ਤੋਂ ਪ੍ਰੋਟੋਕੋਲ ਅਫਸਰ ਪੁਲਸ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਪਾਕਿਸਤਾਨੀ ਨਾਗਰਿਕਾਂ ਅਤੇ ਡਿਪਲੋਮੈਟਿਕ ਅਧਿਕਾਰੀਆਂ ਨੂੰ ਜਾਰੀ ਐਡਵਾਈਜ਼ਰੀ ‘ਚ ਕਿਹਾ ਕਿ ਅੱਜ ਪਾਕਿਸਤਾਨੀ ਲੋਕਾਂ ਲਈ ਪਾਕਿਸਤਾਨ ਜਾਣ ਦੀ ਆਖਰੀ ਤਰੀਕ ਹੈ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਡਿਪਲੋਮੈਟ ਅਧਿਕਾਰੀ ਅਤੇ ਜਿਨ੍ਹਾਂ ਨੂੰ ਲੰਮੇ ਸਮੇਂ ਤੱਕ ਭਾਰਤ ਦਾ ਵੀਜ਼ਾ ਮਿਿਲਆ ਹੈ, ਉਹ ਲੋਕ ਅਤੇ ਮੈਡੀਕਲ ਵੀਜ਼ਾ ਵਾਲੇ ਲੋਕ 29 ਅਪ੍ਰੈਲ ਤੱਕ ਪਾਕਿਸਤਾਨ ਵਾਪਸ ਜਾ ਸਕਣਗੇ।