ਅਮੇਠੀ, 1 ਮਈ – ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਇਕ ਦਿਨਾਂ ਦੌਰੇ ਤੋਂ ਪਹਿਲਾਂ ਅਮੇਠੀ ਵਿਚ ਬੱਸ ਸਟੇਸ਼ਨ ਬਾਈਪਾਸ ਅਤੇ ਐੱਚ. ਏ. ਐੱਲ. ਕੰਪਲੈਕਸ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਰਾਹੁਲ ਗਾਂਧੀ ਨੂੰ ਅੱਤਵਾਦ ਦਾ ਸਾਥੀ ਦੱਸਣ ਵਾਲੇ ਪੋਸਟਰ ਲਾਏ ਗਏ। ਇਨ੍ਹਾਂ ਪੋਸਟਰਾਂ ਵਿਚ ਕਾਂਗਰਸ ਨੇਤਾਵਾਂ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦੇ ਕੇ ਅੱਤਵਾਦ ਦੀ ਹਮਾਇਤ ਦਾ ਦੋਸ਼ ਲਾਇਆ ਗਿਆ ਸੀ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਾਰੇ ਪੋਸਟਰ ਹਟਾ ਦਿੱਤੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਪੋਸਟਰ ਕਿਸਨੇ ਲਾਏ। ਇਸ ਪੋਸਟਰ ਵਿਵਾਦ ਨੇ ਇਲਾਕੇ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।ਅਧਿਕਾਰੀ ਦੇ ਅਨੁਸਾਰ, ਪੁਲਿਸ ਅਜਿਹੀ ਸਮੱਗਰੀ ਦੇ ਪ੍ਰਸਾਰ ਨੂੰ ਰੋਕਣ ਲਈ ਚੌਕਸ ਸੀ, ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ।
ਦਿੱਲੀ ਹਾਟ ‘ਚ ਅੱਗ ਨਾਲ 26 ਦੁਕਾਨਾਂ ਸੜ ਕੇ ਹੋਈਆਂ ਸੁਆਹ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਗਾਂਧੀ ਮੰਗਲਵਾਰ ਨੂੰ ਆਪਣੇ ਸੰਸਦੀ ਹਲਕੇ ਰਾਏਬਰੇਲੀ ਦੇ ਦੌਰੇ ਲਈ ਪਹੁੰਚੇ। ਅੱਜ, ਉਹ ਆਪਣੇ ਸਾਬਕਾ ਲੋਕ ਸਭਾ ਹਲਕੇ ਅਮੇਠੀ ਵਿੱਚ ਹੋਣਗੇ, ਜਿੱਥੋਂ ਉਨ੍ਹਾਂ ਨੂੰ ਤਿੰਨ ਵਾਰ ਚੁਣਿਆ ਗਿਆ ਸੀ, ਅਤੇ ਬਾਅਦ ਵਿੱਚ ਕਾਨਪੁਰ ਜਾਣਗੇ।