ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, July 28, 2026
Home » ਗੋਆ ਦੇ ਮੰਦਰ ‘ਚ ਭਾਜੜ, 7 ਦੀ ਮੌਤ

ਗੋਆ ਦੇ ਮੰਦਰ ‘ਚ ਭਾਜੜ, 7 ਦੀ ਮੌਤ

ਰਾਸ਼ਟਰਪਤੀ ਮੁਰਮੂ ਨੇ ਲੋਕਾਂ ਦੀ ਮੌਤ 'ਤੇ ਜਤਾਇਆ ਦੁੱਖ਼

by Raabta News
0 comments

ਪਣਜੀ, 3 ਮਈ – ਉੱਤਰੀ ਗੋਆ ਦੇ ਇਕ ਮੰਦਰ ‘ਚ ਤਿਉਹਾਰ ਦੌਰਾਨ ਭਾਜੜ ਪੈਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਸ਼ਿਰਗਾਂਵ ਦੇ ਸ਼੍ਰੀ ਲਈਰਾਈ ਦੇਵੀ ਮੰਦਰ ‘ਚ ਸ਼ਨੀਵਾਰ ਤੜਕੇ ਵਾਪਰੀ। ਉਨ੍ਹਾਂ ਕਿਹਾ ਕਿ ਗੋਆ, ਮਹਾਰਾਸ਼ਟਰ ਅਤੇ ਕਰਨਾਟਕ ਤੋਂ ਹਜ਼ਾਰਾਂ ਸ਼ਰਧਾਲੂ ਇਸ ਤਿਉਹਾਰ ‘ਚ ਹਿੱਸਾ ਲੈਣ ਲਈ ਮੰਦਰ ‘ਚ ਇਕੱਠੇ ਹੋਏ ਸਨ।

ਉਨ੍ਹਾਂ ਕਿਹਾ ਕਿ ਭਾਜੜ ਦਾ ਸਹੀ ਕਾਰਨ ਜਾਂਚ ਤੋਂ ਬਾਅਦ ਪਤਾ ਲੱਗੇਗਾ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਜੜ ‘ਚ ਘੱਟੋ-ਘੱਟ 7 ਲੋਕ ਮਾਰੇ ਗਏ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ। ਰਾਜ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਕਿ ਘੱਟੋ-ਘੱਟ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 8 ਦੀ ਹਾਲਤ ਗੰਭੀਰ ਹੈ ਅਤੇ 2 ਨੂੰ ਬੰਬੋਲਿਮ ਦੇ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਰੈਫਰ ਕੀਤਾ ਗਿਆ ਹੈ।

ਅਮਰੀਕਾ ‘ਚ ਕਾਲਜ ਕੈਂਪਸ ‘ਚ ਗੋਲੀਬਾਰੀ ਦੌਰਾਨ ਦੋ ਜ਼ਖਮੀ

ਰਾਣੇ ਨੇ ਕਿਹਾ ਕਿ ਸਿਹਤ ਵਿਭਾਗ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਅਤੇ ਵਿਆਪਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ,”ਅਸੀਂ 108 ਐਂਬੂਲੈਂਸ ਸੇਵਾ ਨਾਲ ਤਾਲਮੇਲ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਘਟਨਾ ਤੋਂ ਤੁਰੰਤ ਬਾਅਦ 5 ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਜਦੋਂ ਕਿ ਤਿੰਨ ਹੋਰ ਐਂਬੂਲੈਂਸਾਂ ਉੱਤਰੀ ਗੋਆ ਜ਼ਿਲ੍ਹਾ ਹਸਪਤਾਲ ‘ਚ ਸਨ।

ਰਾਣੇ ਨੇ ਕਿਹਾ ਕਿ ਵਾਧੂ ਡਾਕਟਰਾਂ ਨੂੰ ਬੁਲਾਇਆ ਗਿਆ ਅਤੇ ਵੈਂਟੀਲੇਟਰ ਮਸ਼ੀਨਾਂ ਦੇ ਪ੍ਰਬੰਧ ਦੇ ਨਾਲ ਇੱਕ ਸਮਰਪਿਤ ਆਈਸੀਯੂ ਸਥਾਪਤ ਕੀਤਾ ਗਿਆ। ਉਨ੍ਹਾਂ ਕਿਹਾ, “ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਅਤੇ ਅਸੀਂ ਹਰੇਕ ਮਰੀਜ਼ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਾਂ।” ਸੂਬੇ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵੀ ਉੱਤਰੀ ਗੋਆ ਜ਼ਿਲ੍ਹਾ ਹਸਪਤਾਲ ‘ਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਮੁਰਮੂ ਨੇ ਲੋਕਾਂ ਦੀ ਮੌਤ ‘ਤੇ ਜਤਾਇਆ ਦੁੱਖ਼

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮਚੀ ਭਾਜੜ ‘ਚ ਲੋਕਾਂ ਦੀ ਮੌਤ ‘ਤੇ ਦੁੱਖ਼ ਜ਼ਾਹਰ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਿਖਆ ਕਿ ਗੋਆ ਦੇ ਸ਼ਿਰਗਾਂਵ ਵਿਚ ਭਾਜੜ ਦੀ ਬਦਕਿਸਮਤੀ ਘਟਨਾ ਬਾਰੇ ਜਾਣ ਕੇ ਦੁੱਖ ਹੋਇਆ। ਇਸ ਘਟਨਾ ਵਿਚ ਕਈ ਲੋਕਾਂ ਦੀ ਜਾਨ ਚੱਲੀ ਗਈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info