ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਸਦਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਬਾਰੇ ਜਤਾਈ ਚਿੰਤਾ

ਸਦਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਬਾਰੇ ਜਤਾਈ ਚਿੰਤਾ

by Raabta News
0 comments

ਚੰਡੀਗੜ੍ਹ, 5 ਮਈ : ਪੰਜਾਬ ਵਿਧਾਨ ਸਭਾ ‘ਚ ਪਾਣੀਆਂ ਦੇ ਮੁੱਦੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਜਿਹੜਾ ਵੱਡਾ ਸੱਚ ਦੱਸਿਆ, ਉਹ ਸਾਰੇ ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਹਾ ਕਿ ਚੌਲ ਉਗਾਉਣ ਲਈ 9 ਗੋਬਿੰਦ ਸਾਗਰ ਝੀਲਾਂ ਜਿੰਨਾ ਪਾਣੀ ਅਸੀਂ ਝੋਨੇ ਦੇ ਇਕ ਸੀਜ਼ਨ ਦੌਰਾਨ ਹੇਠੋਂ ਕੱਢ ਲੈਂਦੇ ਹਾਂ। ਮੁੱਖ ਮੰਤਰੀ ਨੇ ਦੱਸਿਆ ਕਿ ਜਿਸ ਡੂੰਘਾਈ ਤੋਂ ਅੱਜ ਮਾਲਵੇ ‘ਚ ਧਰਤੀ ਹੇਠੋਂ ਪਾਣੀ ਕੱਢਿਆ ਜਾ ਰਿਹਾ ਹੈ, ਉਸੇ ਡੂੰਘਾਈ ਤੋਂ ਸਾਊਦੀ ਅਰਬ ਵਾਲੇ ਤੇਲ ਕੱਢ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਪਾਣੀ ਖ਼ਤਮ ਹੋ ਰਿਹਾ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਚਿੰਤਾਜਨਕ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਸਾਡੇ ਬੋਰਾਂ ‘ਚ ਪਾਣੀ ਗਰਮ ਆ ਰਿਹਾ ਹੈ ਅਤੇ ਮੱਛੀ ਮੋਟਰਾਂ ਵੀ ਜਵਾਬ ਦੇ ਗਈਆਂ ਹਨ, ਇਸ ਤੋਂ ਹੋਰ ਥੱਲੇ ਕਿੱਥੇ ਚਲੇ ਜਾਈਏ। ਮੁੱਖ ਮੰਤਰੀ ਨੇ ਕਿਹਾ ਅੱਜ ਸਾਡੇ ਕੋਲ ਪਾਈਪਾਂ ਦੀ ਘਾਟ ਹੈ ਅਤੇ ਬੇਂਗਲੁਰੂ ਤੋਂ ਮੰਗਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਸਜ਼ਾ ਸਾਨੂੰ ਭੁਗਤਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਸਾਡੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਸਿਰਫ ਵਿਚਾਰਾਂ ਦਾ ਅੰਤਰ ਹੈ ਅਤੇ ਪਾਣੀਆਂ ਦੇ ਮੁੱਦੇ ‘ਤੇ ਅਸੀਂ ਸਾਰੇ ਇੱਕ ਹੈ। ਉਨ੍ਹਾਂ ਕਿਹਾ ਕਿ ਜੋ ਗੱਲ ਹੋਵੇਗੀ, ਲੋਕਾਂ ਦੇ ਸਾਹਮਣੇ ਹੋਵੇਗੀ ਅਤੇ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ। ਜੇਕਰ ਸਾਨੂੰ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਤਾਂ ਅਸੀਂ ਜਾਵਾਂਗੇ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info