ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Saturday, September 12, 2026
Home » ਨਸ਼ਾ ਛੁਡਾਊ ਕੇਂਦਰ’ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਨਸ਼ਾ ਛੁਡਾਊ ਕੇਂਦਰ’ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

by Raabta News
0 comments

ਬਠਿੰਡਾ, 6 ਮਈ : ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਦੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।400 ਕਿਲ੍ਹਾ ਸਥਿਤ ਨਸ਼ਾ ਛੁਡਾਊ ਕੇਂਦਰ ਦੇ ਬਾਥਰੂਮ ’ਚ ਦਾਖ਼ਲ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪਤਾ ਲੱਗਣ ’ਤੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਗਿਆ ਅਤੇ ਚੌਂਕੀ ਕੋਟਸ਼ਮੀਰ ਦੀ ਪੁਲਿਸ ਨੂੰ ਇਤਲਾਹ ਦਿੱਤੀ ਗਈ।

ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਨੌਜਵਾਨ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ। ਨੌਜਵਾਨ ਸੋਮਰਾਜ (22) ਪੁੱਤਰ ਸਾਧੂ ਸਿੰਘ ਵਾਸੀ ਮੁਕਤਸਰ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਸੀ।ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info