ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਆਪਰੇਸ਼ਨ ਸਿੰਦੂਰ ਤਹਿਤ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ

ਆਪਰੇਸ਼ਨ ਸਿੰਦੂਰ ਤਹਿਤ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ

by Raabta News
0 comments

ਚੰਡੀਗੜ੍ਹ, 7 ਮਈ : ਭਾਰਤ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿਚ ਏਅਰ ਸਟ੍ਰਾਈਕ ਕਰਕੇ 9 ਅੱਤਵਾਦੀ ਅੱਡਿਆਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਭਾਰਤ ਦੀ ਇਸ ਕਾਰਵਾਈ ਦੌਰਾਨ 100 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ। ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਬਣੇ ਜੰਗ ਦੇ ਹਾਲਾਤ ਦਰਮਿਆਨ ਪੰਜਾਬ ਅਤੇ ਹਰਿਆਣਾ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਜਾਬ ਦੇ 5 ਜ਼ਿਿਲ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਅਗਲੇ ਹੁਕਮਾਂ ਤਕ ਸਕੂਲ ਬੰਦ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜੀਰੀਵਾਲ ਨੇ ਅੱਜ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਵੱਲੋਂ ਅੱਜ ਜਲੰਧਰ ਵਿਚ ਰੱਖਿਆ ਪ੍ਰੋਗਰਾਮ ਵੀ ਟਾਲ ਦਿੱਤਾ ਗਿਆ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info