ਅੰਮ੍ਰਿਤਸਰ , 7 ਮਈ – ਭਾਰਤ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿਚ ਏਅਰ ਸਟ੍ਰਾਈਕ ਕਰਕੇ ਅਹਿਿਤਆਤ ਵਜੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਨੂੰ ਸਵੇਰੇ 10 ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਇਹ ਸਮਾਂ ਹੋਰ ਵਧਾਇਆ ਜਾ ਸਕਦਾ ਹੈ। ਫ਼ਿਲਹਾਲ 10 ਵਜੇ ਤਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਹਵਾਈ ਅੱਡੇ ਵੱਲ ਆਉਣ ਤੋਂ ਪਹਿਲਾਂ ਆਪਣੀ ਫ਼ਲਾਈਟ ਦੀ ਸਥਿਤੀ ਦੀ ਪੁਸ਼ਟੀ ਕਰ ਲੈਣ। ਇਸ ਸੰਬਧੀ ਜਾਣਕਾਰੀ ਦਿੰਦਿਆ ਅੰਮ੍ਰਿਤਸਰ ਪੁਲਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤਕਰੀਬਨ ਸਾਰਾ ਕੁਝ ਬੰਦ ਕਰਦਿਆਂ 22 ਫਲਾਇਟ ਕੈਂਸਲ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਯਾਤਰੀਆਂ ਨੂੰ ਮੈਸੇਜ ਅਤੇ ਕਾਲ ਰਾਹੀਂ ਦੇ ਦਿੱਤੀ ਗਈ ਹੈ। ਅਗਲੀ ਸੂਚਨਾ ਮਿਲਣ ਤਕ ਫਿਲਹਾਲ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ।
ਆਪਰੇਸ਼ਨ ਸਿੰਦੂਰ ਤਹਿਤ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ