ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ‘ਤੇ ਕੀਤਾ ਹਮਲਾ, ਰਾਗੀ ਸਿੰਘ ਸਣੇ 4 ਦੀ ਮੌਤ

ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ‘ਤੇ ਕੀਤਾ ਹਮਲਾ, ਰਾਗੀ ਸਿੰਘ ਸਣੇ 4 ਦੀ ਮੌਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਖ ਪ੍ਰਗਟਾਇਆ

by Raabta News
0 comments

ਚੰਡੀਗੜ੍ਹ, 7 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ ਲ਼ੌਛ ਨੇੜੇ ਸਥਿਤ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਬੰਬ ਨਾਲ ਕੀਤੇ ਹਮਲੇ ‘ਚ ਰਾਗੀ ਸਿੰਘ ਸਣੇ 4 ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਾਕਿਸਤਾਨੀ ਵੱਲੋਂ ਗੁਰੂ ਘਰ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ।

ਮਾਨ ਨੇ ਟਵੀਟ ਕੀਤਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ ਲ਼ੌਛ ਨੇੜੇ ਸਥਿਤ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਮਿਲੀ। ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info