54

ਲੁਧਿਆਣਾ, 11 ਮਈ : ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਫਿਰੋਜ਼ਪੁਰ ਵਿਚ ਕੁਝ ਲੋਕ ਜ਼ਖ਼ਮੀ ਹੋ ਗਏ ਸਨ। ਉਹ ਇਸ ਵੇਲੇ ਲੁਧਿਆਣਾ ਦੇ ਘੰਛ ਵਿਚ ਜ਼ੇਰੇ ਇਲਾਜ ਹਨ। ਅੱਜ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਨੂੰ ਮਿਲਣ ਲਈ ਲੁਧਿਆਣੇ ਆਉਣਗੇ।
ਭਾਰਤ-ਪਾਕਿ ਤਣਾਅ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਜੰਗ ਤੇ ਅੱਤਵਾਦੀ ਹਮਲਿਆਂ ਵਿਚ ਜ਼ਖ਼ਮੀ ਹਰ ਨਾਗਰਿਕ ਦੀ ਦੇਖਭਾਲ ਪੰਜਾਬ ਸਰਕਾਰ ਕਰੇਗੀ। ਇਨ੍ਹਾਂ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ ‘ਫ਼ਰਿਸ਼ਤੇ’ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।