ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Saturday, September 12, 2026
Home » ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਮੁੜ ਹੋਇਆ ਅੱਤਵਾਦੀਆਂ ਨਾਲ ਟਾਕਰਾ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਮੁੜ ਹੋਇਆ ਅੱਤਵਾਦੀਆਂ ਨਾਲ ਟਾਕਰਾ

by Raabta News
0 comments

ਜੰਮੂ, 13 ਮਈ – ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿ ਵਿਚਾਲੇ ਤਣਾਅਪੂਰਨ ਸਥਿਤੀ ਦੌਰਾਨ ਜੰਮੂ-ਕਸ਼ਮੀਰ ‘ਚ ਇਕ ਵਾਰ ਫ਼ਿਰ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਹੋ ਗਈ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲਾ ਮੰਗਲਵਾਰ ਨੂੰ ਸ਼ੋਪੀਆਂ ਜ਼ਿਲ੍ਹੇ ‘ਚ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਦੇ ਸ਼ੁਕਰੂ ਕੇਲਰ ਇਲਾਕੇ ‘ਚ ਕੁਝ ਅੱਤਵਾਦੀ ਲੁਕੇ ਹੋਏ ਹਨ। ਇਸ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਅੱਤਵਾਦੀਆਂ ਦੀ ਫਾਇਰਿੰਗ ਦਾ ਮੂੰਹਤੋੜ ਜਵਾਬ ਦਿੱਤਾ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ, ਜੋ ਕਿ ਕਮਾਂਡਰ ਦੱਸਿਆ ਜਾ ਰਿਹਾ ਹੈ, ਜਦਕਿ 2 ਹੋਰ ਨਾਲ ਹਾਲੇ ਮੁਕਾਬਲਾ ਜਾਰੀ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info