ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, July 28, 2026
Home » ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਆਦਮਪੁਰ ਏਅਰਬੇਸ ‘ਤੇ ਜਵਾਨਾਂ ਨਾਲ ਕੀਤੀ ਮੁਲਾਕਾਤ

ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਆਦਮਪੁਰ ਏਅਰਬੇਸ ‘ਤੇ ਜਵਾਨਾਂ ਨਾਲ ਕੀਤੀ ਮੁਲਾਕਾਤ

by Raabta News
0 comments

ਨਵੀਂ ਦਿੱਲੀ, 13 ਮਈ – ਪ੍ਰਧਾਨ ਮੰਤਰੀ ਮੋਦੀ ਨੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰਬੇਸ ਪਹੁੰਚੇ ਅਤੇ ਇੱਥੇ ਸੈਨਿਕਾਂ ਨਾਲ ਮੁਲਾਕਾਤ ਕੀਤੀ।ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਆਦਮਪੁਰ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਸੀ।ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਸੋਮਵਾਰ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਸੈਨਿਕਾਂ ਦੀ ਬਹਾਦਰੀ ਅਤੇ ਹਿੰਮਤ ਨੂੰ ਸਲਾਮ ਕੀਤਾ ਸੀ।

ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ 06-07 ਮਈ ਦੀ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਅੱਤਵਾਦੀ ਠਿਕਾਣਿਆਂ ‘ਤੇ ਏਅਰ ਸਟ੍ਰਾਈਕ ਕੀਤੀ ਸੀ। ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਇਸ ਵਿੱਚ ਕਈ ਅੱਤਵਾਦੀ ਵੀ ਮਾਰੇ ਗਏ। ਭਾਰਤ ਨੇ ਇਸ ਹਮਲੇ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੀਤੀ ਗਈ ਕਾਰਵਾਈ ਦੱਸਿਆ। ਇਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਮ ਦਿੱਤਾ ਗਿਆ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info