ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਨਵਾਜ਼ ਸ਼ਰੀਫ ਨੇ ਬਣਾਇਆ ਸੀ ਭਾਰਤ ‘ਤੇ ਹਮਲੇ ਦਾ ਪਲਾਨ, ਪਾਕਿਸਤਾਨ ਦੇ ਮੰਤਰੀ ਨੇ ਕੀਤਾ ਵੱਡਾ ਖੁਲਾਸਾ

ਨਵਾਜ਼ ਸ਼ਰੀਫ ਨੇ ਬਣਾਇਆ ਸੀ ਭਾਰਤ ‘ਤੇ ਹਮਲੇ ਦਾ ਪਲਾਨ, ਪਾਕਿਸਤਾਨ ਦੇ ਮੰਤਰੀ ਨੇ ਕੀਤਾ ਵੱਡਾ ਖੁਲਾਸਾ

by Raabta News
0 comments

ਲਾਹੌਰ, 14 ਮਈ – ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ‘ਪਾਕਿਸਤਾਨ ਮੁਸਲਿਮ ਲੀਗ-ਨਵਾਜ਼’ (ਪੀ.ਐੱਮ.ਐੱਲ.-ਐੱਨ.) ਦੇ ਇੱਕ ਸੀਨੀਅਰ ਨੇਤਾ ਨੇ ਦਾਅਵਾ ਕੀਤਾ ਹੈ ਕਿ ਭਾਰਤ ਵਿਰੁੱਧ ਫੌਜੀ ਕਾਰਵਾਈ ਦਾ ਬਲੂਪ੍ਰਿੰਟ ਪਾਰਟੀ ਪ੍ਰਧਾਨ ਨਵਾਜ਼ ਸ਼ਰੀਫ ਦੀ ਨਿਗਰਾਨੀ ਹੇਠ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਵੱਡੇ ਭਰਾ ਨਵਾਜ਼ ਸ਼ਰੀਫ ਖੁਦ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਚਾਰ ਦਿਨਾਂ ਦੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਨੂੰ ਖਤਮ ਕਰਨ ਲਈ ਹੋਏ ਸਮਝੌਤੇ ‘ਤੇ ਪਾਕਿਸਤਾਨ ਦੀ ਨਾਗਰਿਕ ਅਤੇ ਫੌਜੀ ਲੀਡਰਸ਼ਿਪ ਨੂੰ ਵਧਾਈ ਦਿੱਤੀ।

ਭਾਰਤ ਵਿਰੁੱਧ ਪੂਰੀ ਮੁਹਿੰਮ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ.ਐਮ.ਐਲ-ਐਨ ਮੁਖੀ ਨਵਾਜ਼ ਸ਼ਰੀਫ ਦੀ ਨਿਗਰਾਨੀ ਹੇਠ ਤਿਆਰ ਕੀਤੀ ਗਈ ਸੀ।” ਇਹ ਦਾਅਵਾ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸੂਚਨਾ ਮੰਤਰੀ ਅਜ਼ਮਾ ਬੁਖਾਰੀ ਨੇ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਾਜ਼ ਸ਼ਰੀਫ਼ “ਏ, ਬੀ, ਸੀ, ਡੀ ਕਿਸਮ ਦੇ ਨੇਤਾ ਨਹੀਂ ਹਨ ਸਗੋਂ ਉਨ੍ਹਾਂ ਦਾ ਕੰਮ ਖੁਦ ਬੋਲਦਾ ਹੈ।” ਮੰਤਰੀ ਨੇ ਦਾਅਵਾ ਕੀਤਾ, “ਇਹ ਨਵਾਜ਼ ਸ਼ਰੀਫ ਹੀ ਸਨ ਜਿਨ੍ਹਾਂ ਨੇ ਪਾਕਿਸਤਾਨ ਨੂੰ ਪ੍ਰਮਾਣੂ ਸ਼ਕਤੀ ਬਣਾਇਆ ਸੀ ਅਤੇ ਹੁਣ ਉਨ੍ਹਾਂ ਨੇ ਭਾਰਤ ਵਿਰੁੱਧ ਪੂਰੀ ਮੁਹਿੰਮ ਦੀ ਯੋਜਨਾ ਬਣਾਈ ਹੈ।”

ਪੁੰਛ ਸੈਕਟਰ ਚ ਗੋਲਾਬਾਰੀ ਕਾਰਨ ਦੋ ਜੁੜਵਾਂ ਬੱਚਿਆਂ ਦੀ ਮੌਤ

22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਨੇ 7 ਮਈ ਦੀ ਸਵੇਰ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ‘ਤੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਸਟੀਕ ਸਟ੍ਰਾਈਕ ਕੀਤੇ। ਭਾਰਤੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਭਾਰਤੀ ਫੌਜੀ ਠਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਨਵਾਜ਼ ਸ਼ਰੀਫ ਭਾਰਤ ਨਾਲ ਵਧਦੇ ਤਣਾਅ ਨੂੰ ਘਟਾਉਣ ਲਈ ਇੱਕ ਕੂਟਨੀਤਕ ਹੱਲ ਦੀ ਵਕਾਲਤ ਕਰ ਰਹੇ ਸਨ। ਨਵਾਜ਼ ਸ਼ਰੀਫ ਨੇ ਸ਼ਨੀਵਾਰ ਨੂੰ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਪਾਕਿਸਤਾਨ ਇੱਕ ਸ਼ਾਂਤੀ ਪਸੰਦ ਦੇਸ਼ ਹੈ ਅਤੇ ਸ਼ਾਂਤੀ ਨੂੰ ਪਿਆਰ ਕਰਦਾ ਹੈ ਪਰ ਇਹ ਆਪਣੀ ਰੱਖਿਆ ਕਰਨਾ ਵੀ ਜਾਣਦਾ ਹੈ।” 1999 ਵਿੱਚ ਜਦੋਂ ਕਾਰਗਿਲ ਯੁੱਧ ਹੋਇਆ ਸੀ ਤਾਂ ਨਵਾਜ਼ ਸ਼ਰੀਫ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਨ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info