ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Thursday, April 16, 2026
Home » ਭਾਰਤ-ਪਾਕਿ ਸੀਜ਼ਫਾਇਰ ਵਾਲੇ ਆਪਣੇ ਬਿਆਨ ਤੋਂ ਪਲਟੇ ਟਰੰਪ, ਕਿਹਾ- ‘ਮੈ ਨ੍ਹੀਂ ਕੀਤੀ ਵਿਚੋਲਗੀ…’

ਭਾਰਤ-ਪਾਕਿ ਸੀਜ਼ਫਾਇਰ ਵਾਲੇ ਆਪਣੇ ਬਿਆਨ ਤੋਂ ਪਲਟੇ ਟਰੰਪ, ਕਿਹਾ- ‘ਮੈ ਨ੍ਹੀਂ ਕੀਤੀ ਵਿਚੋਲਗੀ…’

by Raabta News
0 comments

ਵਾਸ਼ਿੰਗਟਨ, 15 ਮਈ : ਭਾਰਤ ਪਾਕਿਸਤਾਨ ਵਿਚਾਲੇ ਤਣਾਅ ਸਿਖਰ ਉੱਤੇ ਹੋਣ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਰਾਹੀਂ ਬਿਆਨ ਜਾਰੀ ਕਰ ਕੇ ਦੋਵਾਂ ਦੇਸ਼ਾਂ ਵਿਚਾਲੇ ਸੀਜ਼ਪਾਇਰ ਕਰਵਾਉਣ ਦੀ ਗੱਲ ਆਖੀ। ਪਰ ਹੁਣ ਡੋਨਾਲਡ ਟਰੰਪ ਦਾ ਇਕ ਹੋਰ ਬਿਆਨ ਸਾਹਮਣੇ ਆਇਆ ਹੈ, ਜਿਸ ਨੇ ਨਵੀਂ ਹੀ ਚਰਚਾ ਛੇੜ ਦਿੱਤੀ ਹੈ।

ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿੱਚ ਆਪਣੀ ਭੂਮਿਕਾ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਨੂੰ ਸ਼ਾਂਤ ਕਰਨ ‘ਚ ਮਦਦ ਕੀਤੀ ਹੈ, ਪਰ ਇਹ ਵੀ ਕਿਹਾ ਕਿ ਉਹ ਸਿੱਧੇ ਤੌਰ ‘ਤੇ ਇਹ ਨਹੀਂ ਕਹਿਣਾ ਚਾਹੁੰਦੇ ਕਿ ਉਨ੍ਹਾਂ ਨੇ ਵਿਚੋਲਗੀ ਕੀਤੀ ਸੀ। ਅਮਰੀਕੀ ਰਾਸ਼ਟਰਪਤੀ ਦੇ ਇਸ ਬਿਆਨ ਨੇ ਇਕ ਵਾਰ ਫਿਰ ਤੋਂ ਚਰਚਾਵਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ।

ਦੱਸ ਦਈਏ ਕਿ ਭਾਰਤ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਸਭ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਹੋ ਗਿਆ ਹੈ। ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info