ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Wednesday, July 29, 2026
Home » ਐਸ ਜੀ ਪੀ ਸੀ ਵੱਲੋਂ ਫਿਰੋਜ਼ਪੁਰ ’ਚ ਡਰੋਨ ਹਮਲੇ ‘ਚ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦਾ ਐਲਾਨ

ਐਸ ਜੀ ਪੀ ਸੀ ਵੱਲੋਂ ਫਿਰੋਜ਼ਪੁਰ ’ਚ ਡਰੋਨ ਹਮਲੇ ‘ਚ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦਾ ਐਲਾਨ

by Raabta News
0 comments

ਅੰਮ੍ਰਿਤਸਰ, 15 ਮਈ – ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀਂ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ‘ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਏ ਡਰੋਨ ਹਮਲਿਆਂ ਵਿਚ ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਪੁੱਜਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿੱਚ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਸਤਪਾਲ ਸਿੰਘ ਤਲਵੰਡੀ, ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਅਕਾਲ ਚਲਾਣਾ ਕਰ ਗਏ ਮਾਤਾ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info